ਨਵੀਂ ਦਿੱਲੀ- ਦੇਸ਼ ਦੇ ਕਈ ਸੂਬਿਆਂ ‘ਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅੱਜ ਕਈ ਸੂਬਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਉੱਤਰੀ ਬੰਗਾਲ ਦੀ ਖਾੜੀ ‘ਤੇ ਘੱਟ ਦਬਾਅ ਵਾਲੇ ਖੇਤਰ ਦੇ ਪ੍ਰਭਾਵ ਹੇਠ 19 ਅਗਸਤ ਦੇ ਆਸਪਾਸ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ 21 ਅਗਸਤ ਤਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ।
ਇਸ ਪੂਰਵ ਅਨੁਮਾਨ ਮੁਤਾਬਕ ਮੱਧ ਪ੍ਰਦੇਸ਼, ਗੰਗਾ ਪੱਛਮੀ ਬੰਗਾਲ, ਮੱਧ ਮਹਾਰਾਸ਼ਟਰ ਅਤੇ ਉੜੀਸਾ ਦੇ ਕੁਝ ਹਿੱਸੇ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੇ ਹਨ। ਅੱਜ ਗੁਜਰਾਤ, ਮਹਾਰਾਸ਼ਟਰ, ਗੋਆ, ਉਤਰਾਖੰਡ, ਰਾਜਸਥਾਨ ਸਮੇਤ ਜ਼ਿਆਦਾਤਰ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਅੱਜ ਸੌਰਾਸ਼ਟਰ ਅਤੇ ਕੱਛ ਖੇਤਰਾਂ ਵਿੱਚ ਭਾਰੀ ਬਾਰਿਸ਼ ਹੋਵੇਗੀ। ਕੋਂਕਣ ਅਤੇ ਗੋਆ ਵਿੱਚ 20 ਅਤੇ 21 ਅਗਸਤ ਨੂੰ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਗੰਗਾ ਪੱਛਮੀ ਬੰਗਾਲ, ਉੜੀਸਾ, ਝਾਰਖੰਡ, ਵਿਦਰਭ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿੱਚ 18 ਤੋਂ 21 ਅਗਸਤ ਤਕ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ .
ਉੜੀਸਾ ਵਿੱਚ ਅੱਜ ਤੋਂ 20 ਅਗਸਤ ਤਕ ਹਲਕੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪਵੇਗਾ। ਝਾਰਖੰਡ ਵਿੱਚ 19 ਅਤੇ 20, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ 19 ਤੋਂ 21 ਅਗਸਤ ਤਕ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ 18 ਅਗਸਤ ਨੂੰ ਸੌਰਾਸ਼ਟਰ, ਕੱਛ ਅਤੇ 20-21 ਅਗਸਤ ਨੂੰ ਕੋਂਕਣ ਤੇ ਗੋਆ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ 21 ਅਗਸਤ ਤਕ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਵਿਦਰਭ ਦੇ ਨਾਲ-ਨਾਲ ਗੰਗਾ ਪੱਛਮੀ ਬੰਗਾਲ, ਉੜੀਸਾ, ਝਾਰਖੰਡ ਵਿੱਚ ਵੀ ਮੀਂਹ ਪੈ ਸਕਦਾ ਹੈ। ਛੱਤੀਸਗੜ੍ਹ ‘ਚ 21 ਅਗਸਤ ਤਕ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਚਿਤਾਵਨੀ ਤੇ ਅਲਰਟ ਜਾਰੀ ਕੀਤਾ ਗਿਆ ਹੈ।