PAU ਵਿਚ ਲੱਗਾ ਕਿਸਾਨ ਕਲੱਬ ਦਾ ਮਾਸਿਕ ਸਿਖਲਾਈ ਕੈਂਪ

ਲੁਧਿਆਣਾ : ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ ਕਿਸਾਨ ਕਲੱਬ ਦਾ ਮਹੀਨਾਵਾਰ ਸਿਖਲਾਈ ਕੈਂਪ ਲਗਾਇਆ ਗਿਆ। ਇਸ ਵਿਚ 182 ਕਿਸਾਨ ਸ਼ਾਮਿਲ ਹੋਏ।

ਡਾ. ਤੇਜਿੰਦਰ ਸਿੰਘ ਰਿਆੜ ਨੇ ਆਰੰਭਕ ਸ਼ਬਦ ਬੋਲਦਿਆਂ ਕਿਸਾਨਾਂ ਨੂੰ ਵਿਕਸਿਤ ਖੇਤੀ ਨਾਲ ਜੁੜਨ ਅਤੇ ਪੀ.ਏ.ਯੂ. ਦੇ ਮਾਹਿਰਾਂ ਦੀਆਂ ਸਿਫ਼ਾਰਸ਼ਾਂ ਅਪਨਾਉਣ ਦੀ ਸਲਾਹ ਦਿੱਤੀ। ਪੌਦਾ ਰੋਗ ਮਾਹਿਰ ਡਾ. ਅਮਰਜੀਤ ਸਿੰਘ ਨੇ ਸਾਉਣੀ ਦੀਆਂ ਫ਼ਸਲਾਂ ਦੀਆਂ ਬਿਮਾਰੀਆਂ ਦੀ ਰੋਕਥਾਮ ਦੇ ਤਰੀਕੇ ਦੱਸੇ।

ਕੀਟ ਵਿਗਿਆਨੀ ਡਾ. ਕੇ ਐੱਸ ਸੂਰੀ ਨੇ ਸਾਉਣੀ ਦੀਆਂ ਫ਼ਸਲਾਂ ਵਿਚ ਕੀੜਿਆਂ ਦੇ ਪ੍ਰਬੰਧ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਮਾਹਿਰ ਨੇ ਸੰਤੁਲਿਤ ਪਸ਼ੂ ਖੁਰਾਕ ਦੀ ਵਿਧੀ ਕਿਸਾਨਾਂ ਨਾਲ ਸਾਂਝੀ ਕੀਤੀ। ਸ੍ਰੀ ਰਵਿੰਦਰ ਭਲੂਰੀਆ ਨੇ ਅੰਤ ਵਿਚ ਸਭ ਦਾ ਧੰਨਵਾਦ ਕੀਤਾ।

ਟੀਵੀ ਪੰਜਾਬ ਬਿਊਰੋ