Site icon TV Punjab | Punjabi News Channel

ਮੂਸੇਵਾਲ ਦੇ ਪਰਿਵਾਰ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ , ਕੇਂਦਰੀ ਮੰਤਰੀ ਨੇ ਕੀਤੀ ਮੁਲਾਕਾਤ

ਮਾਨਸਾ – ਮਾਨਸਾ ਦੇ ਪਿੰਡ ਜਵਾਹਰਕੇ ਵਿਖ਼ੇ ਚਿੱਟੇ ਦਿਨੀਂ ਤਾਬੜਤੋੜ ਗੋਲੀਆਂ ਵਰ੍ਹਾ ਕੇ ਕਤਲ ਕਰ ਦਿੱਤੇ ਗਏ ਪ੍ਰਸਿੱਧ ਗਾਇਕ-ਰੈਪਰ ਅਤੇ ਕਾਂਗਰਸ ਨੇਤਾ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ਼ ਕੇ ਮੰਗ ਕੀਤੀ ਹੈ ਕਿ ਇਸ ਕਤਲ ਕੇਸ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ । ਇਹ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਦੱਸਿਆ ਕਿ ਸਰਕਾਰ ਇਸ ਪੱਤਰ ’ਤੇ ਵਿਚਾਰ ਕਰ ਰਹੀ ਹੈ।

ਸ਼ੇਖ਼ਾਵਤ ਵੀਰਵਾਰ ਨੂੰ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੁਨੀਲ ਜਾਖ਼ੜ ਅਤੇ ਅਰਵਿੰਦ ਖੰਨਾ ਦੇ ਨਾਲ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਖ਼ੇ ਪਰਿਵਾਰ ਨਾਲ ਹਮਦਰਦੀ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਨ ਪੁੱਜੇ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੇਖ਼ਾਵਤ ਨੇ ਕਿਹਾ ਕਿ ਉਹ ਪਰਿਵਾਰ ਦੇ ਹੌਂਸਲੇ ਨੂੰ ਸਲਾਮ ਕਰਦੇ ਹਨ ਜੋ ਕੇਵਲ ਨਿਆਂ ਦੀ ਮੰਗ ਕਰ ਰਿਹਾ ਹੈ। ਉਹਨਾਂ ਆਖ਼ਿਆ ਕਿ ਇਹ ਪੰਜਾਬ ਸਰਕਾਰ ਦੀ ਅਸਫ਼ਲਤਾ ਹੈ ਕਿਉਂਕਿ ਜੇ ਸੁਰੱਖ਼ਿਆ ਦੇਣ ਲੱਗਿਆਂ ਖ਼ਤਰੇ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖ਼ਿਆ ਜਾਂਦਾ ਹੈ ਤਾਂ ਸੁਰੱਖ਼ਿਆ ਚਾਣਚੱਕ ਵਾਪਸ ਲੈ ਕੇ ਕਿਸੇ ਦੀ ਜਾਨ ਨੂੰ ਖ਼ਤਰੇ ਵਿੱਚ ਪਾਉਣਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਤਾਂ ਸੁਰੱਖ਼ਿਆ ਘਟਾਈ ਹੀ ਨਹੀਂ ਸਗੋਂ ਇਸ ਨੂੰ ਅਖ਼ਬਾਰਾਂ ਅਤੇ ਹੋਰ ਮੀਡੀਆ ਰਾਹੀਂ ਜਨਤਕ ਕਰ ਦਿੱਤਾ ਜਿਸ ਨਾਲ ਗੈਂਗਸਟਰਾਂ ਨੂੂੰ ਮਦਦ ਮਿਲੀ।

Exit mobile version