ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਇਆ ਪਰਿਵਾਰ, ਫੈਨ ਕਰ ਰਹੇ ਯਾਦ

ਡੈਸਕ- ਪੰਜਾਬ ਦੇ ਪ੍ਰਸਿੱਧੂ ਗਾਇਕ ਸਿੱਧੂ ਮੂਸੇਵਾਲਾ ਊਰਫ ਸ਼ੁੱਭਦੀਪ ਸਿੰਘ ਸਿੱਧੂ ਦੀ ਮੌਤ ਨੂੰ ਅੱਜ ਇਕ ਸਾਲ ਹੋ ਚੱਲਿਆ ਹੈ ।ਉਨ੍ਹਾਂ ਦੇ ਪਿਤਾ ਚਮਕੌਰ ਸਿੰਘ ਅਤੇ ਮਾਂ ਵਰਨ ਕੌਰ ਨੇ ਨੰਮ ਅੱਖਾਂ ਨਾਲ ਆਪਣੇ ਜਵਾਨ ਪੁੱਤ ਨੂੰ ਯਾਦ ਕੀਤਾ ।ਪੰਜਾਬ ਦੇ ਨਾਲ ਨਾਲ ਦੇਸ਼ ਭਰ ਅਤੇ ਵਿਦੇਸ਼ਾਂ ਚ ਵੀ ਮੂਸੇਵਾਲਾ ਦੇ ਫੈਨਸ ਉਨ੍ਹਾਂ ਨੂੰ ਆਪਣੇ ਹੀ ਅੰਦਾਜ਼ ਨਾਲ ਯਾਦ ਕਰਕੇ ਸ਼ਰਧਾਂਜਲੀ ਭੇਂਟ ਕਰ ਰਹੇ ਹਨ ।

29 ਮਈ ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਛੇ ਸ਼ੂਟਰਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਬਦਨਾਮ ਗੈਂਗਸਟਰ ਲਾਰੈਂਸ ਦੇ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ ਸੀ। ਜਿਸ ‘ਚ ਲਾਰੇਂਸ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਵੀ ਸ਼ਾਮਲ ਸਨ।

ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਲੈ ਕੇ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ‘ਚ ਪਾਠ ਦੇ ਭੋਗ ਪਾਇਆ ਜਾਵੇਗਾ। ਇਸ ਨਾਲ ਹੀ ਮੂਸੇਵਾਲਾ ਦੀ ਯਾਦ ਚ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਦੇ ਲਈ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਰੋਸ ਮਾਰਚ ਵੀ ਕੱਢਿਆ ਜਾਵੇਗਾ।

ਮੂਸੇਵਾਲਿਆ ਤੈਨੂ ਅਖੀਆਂ ਉਡੀਕਦੀਆਂ…. ਇਹ ਕੱਵਾਲੀ ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੇ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦੀ ਬਰਸੀ ‘ਤੇ ਸਮਰਪਿਤ ਕੀਤੀ ਹੈ। ਇਹ ਕੱਵਾਲੀ ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੇ ਆਪਣੇ ਅਮਰੀਕਾ ਦੌਰੇ ਦੌਰਾਨ ਕੀਤੀ ਸੀ। ਜ਼ਿਕਰਯੋਗ ਹੈ ਕਿ ਅੱਜ ਮੂਸੇਵਾਲਾ ਦੀ ਬਰਸੀ ਹੈ ਅਤੇ ਅੱਜ ਪੂਰੀ ਦੁਨੀਆ ਦੇ ਨਾਲ-ਨਾਲ ਪਾਕਿਸਤਾਨ ਦੇ ਕਲਾਕਾਰ ਅਤੇ ਲੋਕ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।

ਬੀਤੇ ਦਿਨੀ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਪਿੰਡ ਜਵਾਹਰਕੇ ਪਹੁੰਚੀ ਜਿੱਥੇ ਮੂਸੇਵਾਲਾ ਦਾ ਕਤਲ ਹੋਇਆ ਸੀ। ਉੱਥੇ ਪਹੁੰਚ ਕੇ ਮਾਤਾ ਚਰਨ ਕੌਰ ਨੇ ਮੱਥਾ ਟੇਕ ਕੇ ਆਪਣੇ ਪੁੱਤਰ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਅਜੇ ਤੱਕ ਵੀ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ।

ਪੁਲਿਸ ਨੇ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ‘ਚੋਂ 4 ਦੀ ਮੌਤ ਹੋ ਚੁੱਕੀ ਹੈ। 4 ਮੁਲਜ਼ਮ ਵਿਦੇਸ਼ ਬੈਠੇ ਹਨ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਪੂਰੀ ਕਰ ਲਈ ਗਈ ਹੈ। ਅਦਾਲਤ ਵਿੱਚ 1850 ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਹੈ। ਹਾਲਾਂਕਿ ਮੂਸੇਵਾਲਾ ਦਾ ਪਰਿਵਾਰ ਇਸ ਤੋਂ ਨਾਖੁਸ਼ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾੜੇ ਦੇ ਕਾਤਲ ਹੀ ਫੜੇ ਗਏ।