Site icon TV Punjab | Punjabi News Channel

ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਗ੍ਰਿਫਤਾਰ

ਚੰਡੀਗੜ੍ਹ- ਸਿੱਧੂ ਮੂਸੇਵਾਲਾ ਦਾ ਕਤਲ ਕੋਈ ਆਮ ਘਟਨਾ ਨਹੀਂ ਸੀ । ਵੈਸੇ ਤਾਂ ਪੰਜਾਬ ਚ ਪਿਛਲੀ ਦਿਨੀ ਹੋਏ ਕਤਲ ਦਿਨ ਦਿਹਾੜੇ ਬੜੇ ਆਸਾਨੀ ਨਾਲ ਕੀਤੇ ਗਏ । ਪਰ ਮੂਸੇਵਾਲਾ ਨੂੰ ਮਾਰਨ ਦੀ ਪਲਾਨਿੰਗ ਅਤੇ ਮਾਰਨ ਵਾਲੀ ਟੀਮ ਬੇਹਦ ਸਖਤ ਸੀ । ਕੈਨੇਡਾ ਦੇ ਗੋਲਡੀ ਬਰਾੜ ਤੋਂ ਲੈ ਕੇ ਲਾਰੈਨਸ ਬਿਸ਼ਨੋਈ , ਮਹਾਰਾਸ਼ਟਰ ਦੇ ਡਾਨ ਅਰੁਣ ਗਾਵਲੀ ਤੋਂ ਲੈ ਕੇ ਹੁਣ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਦਾ ਵੀ ਨਾਂ ਸਾਹਮਨੇ ਆਇਆ ਹੈ । ਦੇਸ਼ ਭਰ ਦੇ ਗੈਂਗਸਟਰਾਂ ਨੇ ਮਿਲ ਕੇ ਮੂਸੇਵਾਲਾ ਕਤਲਕਾਂਡ ਨੂੰ ਅੰਜਾਮ ਦਿੱਤਾ । ਰਾਹਤ ਦੀ ਖਬਰ ਇਹ ਹੈ ਕਿ ਸੰਤੋਸ਼ ਜਾਧਵ ਹੁਣ ਪੁਲਿਸ ਦੇ ਅੜਿੱਕੇ ਆ ਗਿਆ ਹੈ ।

ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ‘ਚ ਲੱਗੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸ ਹੱਤਿਆਕਾਂਡ ‘ਚ ਸ਼ਾਮਲ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਨੂੰ ਪੁਣੇ, ਪੰਜਾਬ ਤੇ ਦਿੱਲੀ ਪੁਲਿਸ ਦੀ ਸਾਂਝੀ ਟੀਮ ਨੇ ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਧਵ ਨੂੰ ਉਸ ਦੇ ਇਕ ਸਾਥੀ ਨਵਨਾਥ ਸੂਰਿਆਵੰਖੀ ਸਮੇਤ ਫੜਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਹੱਤਿਆਕਾਂਡ ‘ਚ ਸੰਤੋਸ਼ ਜਾਧਵ ਵੀ ਸ਼ਾਮਲ ਸੀ। ਪੁਲਿਸ ਨੇ ਸੰਤੋਸ਼ ਜਾਧਵ ਨੂੰ ਐਤਵਰਾ ਦੇਰ ਰਾਤ ਡਿਊਟੀ ਮਜਿਸਟ੍ਰੇਟ ਸਾਹਮਣੇ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ 20 ਜੂਨ ਤਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਹੱਤਿਕਾਂਡ ‘ਚ ਹੁਣ ਤਕ 8 ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ। ਇਸ ਮਾਮਲੇ ‘ਚ ਸੌਰਭ ਮਹਾਕਾਲ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ਨਾਲ ਜੁੜੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਸੂਬਿਆਂ ਦੀ ਪੁਲਿਸ ਜੁਟੀ ਹੋਈ ਹੈ। ਇਸ ਦੇ ਨਾਲ ਹੀ ਸੰਬੰਧਤ ਸੂਬਿਆਂ ਦੀ ਪੁਲਿਸ ਪੰਜਾਬ ਪੁਲਿਸ ਨਾਲ ਲਗਾਤਾਰ ਤਾਲਮੇਲ ਕਰ ਰਹੀ ਹੈ। ਪੁਲਿਸ ਦਾ ਮੰਨਣਾ ਹੈ ਕਿ ਸੰਤੋਸ਼ ਜਾਧਵ ਤੋਂ ਪੁੱਛਗਿੱਛ ਮਗਰੋੰ ਇਸ ਹੱਤਿਆਕਾਂਡ ਨਾਲ ਸੰਬੰਧਤ ਉਸ ਨੂੰ ਅਹਿਮ ਸੁਰਾਗ ਮਿਲ ਸਕਦੇ ਹਨ।

Exit mobile version