ਮਾਨਸਾ : ਹਾਈ ਪ੍ਰੋਫ਼ਾਈਲ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਮਾਨਸਾ ਪੁਲਿਸ ਨੇ 24 ਦੋਸ਼ੀਆਂ ਵਿਰੁੱਧ ਚਲਾਨ ਪੇਸ਼ ਕਰ ਦਿੱਤਾ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਸ੍ਰੀ ਗੌਰਵ ਤੂੂਰਾ, ਆਈਪੀਐੱਸ ਨੇ ਸਿਟ ਦੇ ਮੈਂਬਰ ਡਾ. ਬਾਲ ਕ੍ਰਿਸ਼ਨ ਸਿੰਗਲਾ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ ਦੀ ਹਾਜ਼ਰੀ ਵਿੱਚ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਮਈ 2022 ਨੂੰ ਹਥਿਆਰਾਂ ਨਾਲ ਲੈਸ ਕਿਸੇ ਗੈਂਗਸਟਰ ਗਰੁੱਪ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਅਤੇ ਉਸਦੇ ਸਾਥੀਆ ਨੂੰ ਰਸਤੇ ਵਿੱਚ ਘੇਰ ਕੇ ਉਨ੍ਹਾਂ *ਤੇ ਅੰਨੇਵਾਹ ਫਾਇਰਿੰਗ ਕਰਕੇ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ ਕਰਕੇ ਉਸਦੇ ਸਾਥੀਆਂ ਨੂੰ ਜ਼ਖਮੀ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਮਦੱਈ ਬਲਕੌੌਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮੂਸਾ ਦੇ ਬਿਆਨ ‘ਤੇ ਅੰਨ੍ਹੇ ਕਤਲ ਦਾ ਮੁਕੱਦਮਾ ਨੰਬਰ 103 ਮਿਤੀ 29-05-2022 ਅ/ਧ 302,307,341, 326,148,149,427, 120-ਬੀ, 109, 473, 212,201 ਹਿੰ:ਦੰ: ਅਤੇ 25 (1)-ਏ ਅਸਲਾ ਐਕਟ ਅਤੇ 52-ਏ. ਪ੍ਰੀਜ਼ਨ ਐਕਟ ਥਾਣਾ ਸਿਟੀ 1 ਮਾਨਸਾ ਦਰਜ ਰਜਿਸਟਰ ਕੀਤਾ ਗਿਆ।