Site icon TV Punjab | Punjabi News Channel

MP ਹਰਭਜਨ ਸਿੰਘ ਨੇ ਅੰਮ੍ਰਿਤਸਰ ਤੋਂ ਅਮਰੀਕਾ ਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਡੈਸਕ- AAP ਦੇ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਵੱਲੋਂ ਅੰਮ੍ਰਿਤਸਰ ਤੇ ਚੰਡੀਗੜ੍ਹ ਹਵਾਈ ਅੱਡਿਆਂ ਤੋਂ ਬਰਤਾਨੀਆ ਅਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਸਦਨ ਵਿੱਚ ਚੁੱਕਣ ਦੇ ਇੱਕ ਦਿਨ ਬਾਅਦ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਤੇ ‘ਆਪ’ ਦੇ ਰਾਜ ਸਭਾ ਮੈਂਬਰ ਨੇ ਅੰਮ੍ਰਿਤਸਰ ਵਿੱਚ ਹਵਾਈ ਅੱਡੇ ਦੇ ਵਿਸਥਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਨਿਊਜ਼ ਏਜੰਸੀ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਸਰਕਾਰ ਨੂੰ ਦੱਸਿਆ ਹੈ ਕਿ ਦੇਸ਼ ਭਰ ਵਿੱਚ ਹਵਾਈ ਅੱਡੇ ਬਣਾਏ ਜਾ ਰਹੇ ਹਨ। ਹਾਲਾਂਕਿ ਅੰਮ੍ਰਿਤਸਰ ਦਾ ਹਵਾਈ ਅੱਡਾ ਛੋਟਾ ਹੈ ਅਤੇ ਇਸ ਦੇ ਵਿਸਥਾਰ ਦੀ ਲੋੜ ਹੈ। ਟਰਮੀਨਲ ਛੋਟਾ ਹੋਣ ਕਾਰਨ ਇਸ ਵੇਲੇ ਇੱਥੋਂ ਇੱਕ ਜਾਂ ਦੋ ਕੌਮਾਂਤਰੀ ਉਡਾਣਾਂ ਤੋਂ ਇਲਾਵਾ ਜ਼ਿਆਦਾਤਰ ਘਰੇਲੂ ਉਡਾਣਾਂ ਹੀ ਚਲਦੀਆਂ ਹਨ। ਅਸੀਂ ਚਾਹੁੰਦੇ ਹਾਂ ਕਿ ਉੱਥੋਂ ਸੰਯੁਕਤ ਰਾਜ ਅਤੇ ਕੈਨੇਡਾ ਲਈ ਵੀ ਸਿੱਧੀਆਂ ਉਡਾਣਾਂ ਸ਼ੁਰੂ ਹੋਣ।

ਇਸ ਤੋਂ ਅੱਗੇ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਲੋਕ ਕੈਨੇਡਾ ਜਾਂ ਅਮਰੀਕਾ ਜਾਂਦੇ ਹਨ । ਜੇਕਰ ਪੰਜਾਬ ਤੋਂ ਅਮਰੀਕਾ ਜਾਂ ਕੈਨੇਡਾ ਲਈ ਸਿੱਧੀ ਉਡਾਣ ਸ਼ੁਰੂ ਹੁੰਦੀ ਹੈ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਦਾ ਕਾਫੀ ਖਰਚਾ ਬਚੇਗਾ । ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਸਿੱਧੀ ਉਡਾਣ ਨਾ ਹੋਣ ਕਾਰਨ ਲੋਕ ਪਹਿਲਾਂ ਪੰਜਾਬ ਤੋਂ ਦਿੱਲੀ ਆਉਂਦੇ ਹਨ। ਜਿਸ ਕਾਰਨ ਉਨ੍ਹਾਂ ਨੂੰ ਵਾਧੂ ਸਫ਼ਰ ਅਤੇ ਰਿਹਾਇਸ਼ ਕਾਰਨ ਉਨ੍ਹਾਂ ਦਾ ਖਰਚਾ ਵੱਧ ਜਾਂਦਾ ਹੈ । ਅਜਿਹੀ ਸਥਿਤੀ ਵਿੱਚ ਜੇਕਰ ਅੰਮ੍ਰਿਤਸਰ ਹਵਾਈ ਅੱਡੇ ਦਾ ਵਿਸਥਾਰ ਕੀਤਾ ਜਾਂਦਾ ਹੈ ਅਤੇ ਉਡਾਣਾਂ ਦੀ ਗਿਣਤੀ ਵਧਾਈ ਜਾਂਦੀ ਹੈ ਤਾਂ ਇਹ ਪੰਜਾਬ ਦੇ ਲੋਕਾਂ ਲਈ ਵੱਡੀ ਸਹੂਲਤ ਹੋਵੇਗੀ।

Exit mobile version