● On air now · ਟੀਵੀ ਪੰਜਾਬ

Punjabi News · Since 2013

Breaking

ਜ਼ਮੀਨੀ ਵਿਵਾਦ ਕਾਰਨ ਨੌਜਵਾਨ ਦਾ ਕਤਲ

ਬਠਿੰਡਾ : ਜ਼ਮੀਨੀ ਵਿਵਾਦ ਦੇ ਕਾਰਨ ਜ਼ਿਲ੍ਹਾ ਬਠਿੰਡਾ ਦੇ ਪਿੰਡ ਭੂੰਦੜ ਵਿਖੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਲੜਾਈ ਵਿਚ 3 ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ। ਇਸ ਸਬੰਧੀ ਥਾਣਾ ਬਾਲਿਆਂਵਾਲੀ ਦੀ ਪੁਲਿਸ ਵੱਲੋਂ ਮਾਮਲਾ…


ਬਠਿੰਡਾ : ਜ਼ਮੀਨੀ ਵਿਵਾਦ ਦੇ ਕਾਰਨ ਜ਼ਿਲ੍ਹਾ ਬਠਿੰਡਾ ਦੇ ਪਿੰਡ ਭੂੰਦੜ ਵਿਖੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਲੜਾਈ ਵਿਚ 3 ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ। ਇਸ ਸਬੰਧੀ ਥਾਣਾ ਬਾਲਿਆਂਵਾਲੀ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਇਹ ਮਾਮਲਾ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਦਰਜ ਕੀਤਾ ਹੈ।

ਸੂਏ ‘ਚ ਡੁੱਬੇ ਵਿਅਕਤੀ ਦੀ ਲਾਸ਼ ਮਿਲੀ

ਧਾਰੀਵਾਲ : ਧਾਰੀਵਾਲ ਸ਼ਹਿਰ ਵਿਚੋਂ ਲੰਘਦੀ ਅਪਰਬਾਰੀ ਦੁਆਬ ਨਹਿਰ ਦੇ ਪੁਰਾਣੇ ਧਾਰੀਵਾਲ ਵਿਚੋਂ ਨਿਕਲਦੇ ਸੂਏ ਵਿਚ ਡੁੱਬੇ ਇਕ ਵਿਅਕਤੀ ਦੀ ਲਾਸ਼ ਮਿਲੀ ਹੈ . ਜਿਸ ਦਾ ਪਤਾ ਲੱਗਦੇ ਹੀ ਥਾਣਾ ਧਾਰੀਵਾਲ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਜਾਣਕਾਰੀ ਦਿੰਦਿਆਂ ਪੁਲਿਸ ਅਫ਼ਸਰ ਏ.ਐੱਸ.ਆਈ. ਜਗਦੀਸ਼ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਸ਼ਨਾਖ਼ਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਪਿਛਲੇ 3-4 ਦਿਨ ਤੋਂ ਆਪਣੇ ਘਰ ਤੋਂ ਲਾਪਤਾ ਸੀ।

ਸੜਕ ਹਾਦਸੇ ‘ਚ ਕਿਸਾਨ ਦੀ ਮੌਤ

ਗੁਰੂ ਹਰਸਹਾਏ : ਗੁਰੂ ਹਰਸਹਾਏ ਦੇ ਨਜ਼ਦੀਕੀ ਪਿੰਡ ਸੋਹਣਗੜ੍ਹ ਰੱਤੇ ਵਾਲਾ ਵਿਖੇ ਉਸ ਸਮੇਂ ਸ਼ੋਕ ਦੀ ਲਹਿਰ ਫੈਲ ਗਈ ਜਦੋਂ ਝੋਨਾ ਵੇਚ ਕੇ ਵਾਪਸ ਪਰਤ ਰਹੇ ਪਿੰਡ ਦੇ ਇਕ ਕਿਸਾਨ ਦੀ ਆਪਣੇ ਹੀ ਟਰੈਕਟਰ ਟਰਾਲੀ ਥੱਲੇ ਆਉਣ ਨਾਲ ਮੌਤ ਦੀ ਖ਼ਬਰ ਪਿੰਡ ਵਿਚ ਪੁੱਜੀ । ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਮੀਤ ਸਿੰਘ ਬਰਾੜ ਝੋਨਾ ਵੇਚਣ ਲਈ ਜਲਾਲਾਬਾਦ ਵਿਖੇ ਗਿਆ ਹੋਇਆ ਸੀ ਅਤੇ ਉਹ ਆਪਣੀ ਫ਼ਸਲ ਵੇਚ ਕੇ ਜਦੋਂ ਆਪਣੇ ਪਿੰਡ ਪਰਤ ਰਿਹਾ ਸੀ ਤਾਂ ਪਿੰਡ ਰੋੜਾਂਵਾਲੀ ਨਜ਼ਦੀਕ ਟਰੈਕਟਰ ਟਰਾਲੀ ਪਲਟ ਗਿਆ। ਇਸ ਹਾਦਸੇ ਵਿਚ ਗੁਰਮੀਤ ਸਿੰਘ ਬਰਾੜ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਟੀਵੀ ਪੰਜਾਬ ਬਿਊਰੋ

 


Filed under