● On air now · ਟੀਵੀ ਪੰਜਾਬ

Punjabi News · Since 2013

Breaking

ਫਰਵਰੀ ਮਹੀਨੇ ਤੋਂ ਲਾਪਤਾ ਪੰਜਾਬੀ ਨੌਜਵਾਨ ਦੀ ਝੀਲ ਤੋਂ ਮਿਲੀ ਲਾ.ਸ਼

ਡੈਸਕ- ਜ਼ਿਲ੍ਹਾ ਅੰਮ੍ਰਿਤਸਰ ਦੇ ਚੌਕ ਮਹਿਤਾ ਇਲਾਕੇ ਨਾਲ ਸਬੰਧਤ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ 29 ਫਰਵਰੀ ਤੋਂ ਲਾਪਤਾ ਸੀ ਅਤੇ ਹੁਣ ਉਸ ਦੀ ਲਾਸ਼ ਇਕ ਝੀਲ ਵਿਚੋਂ ਮਿਲੀ ਹੈ। ਨੌਜਵਾਨ ਦੀ ਕੈਨੇਡਾ ‘ਚ ਹੋਈ ਮੌਤ…


ਡੈਸਕ- ਜ਼ਿਲ੍ਹਾ ਅੰਮ੍ਰਿਤਸਰ ਦੇ ਚੌਕ ਮਹਿਤਾ ਇਲਾਕੇ ਨਾਲ ਸਬੰਧਤ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ 29 ਫਰਵਰੀ ਤੋਂ ਲਾਪਤਾ ਸੀ ਅਤੇ ਹੁਣ ਉਸ ਦੀ ਲਾਸ਼ ਇਕ ਝੀਲ ਵਿਚੋਂ ਮਿਲੀ ਹੈ। ਨੌਜਵਾਨ ਦੀ ਕੈਨੇਡਾ ‘ਚ ਹੋਈ ਮੌਤ ਦੀ ਖਬਰ ਸੁਣ ਕੇ ਇਲਾਕੇ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਕਾਂਗਰਸੀ ਯੂਥ ਆਗੂ ਇੰਦਰਜੀਤ ਸਿੰਘ ਕਾਕੂ ਰੰਧਾਵਾ ਦਾ ਭਤੀਜਾ ਅਤੇ ਜੋਗਿੰਦਰ ਸਿੰਘ ਰੰਧਾਵਾ ਦਾ ਸਪੁੱਤਰ ਨਮਨਪ੍ਰੀਤ ਸਿੰਘ ਰੰਧਾਵਾ (22) ਸਟੱਡੀ ਵੀਜ਼ੇ ‘ਤੇ ਕਰੀਬ ਪਿਛਲੇ ਦੋ ਸਾਲ ਤੋਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਰਹਿ ਰਿਹਾ ਸੀ। ਬੀਤੀ 29 ਫਰਵਰੀ ਤੋਂ ਉਹ ਲਾਪਤਾ ਸੀ ਤੇ ਖੋਜ ਪੜਤਾਲ ਕਰਨ ਤੋਂ ਬਾਅਦ ਵੀ ਕੁੱਝ ਪਤਾ ਨਹੀਂ ਸੀ ਚੱਲ ਸਕਿਆ।

ਲਾਪਤਾ ਨਮਨਪ੍ਰੀਤ ਦੀ ਪੁਲਿਸ ਵਲੋਂ ਭਾਲ ਲਗਾਤਾਰ ਜਾਰੀ ਸੀ, ਜਿਸ ਦੇ ਚੱਲਦਿਆਂ ਬੀਤੇ ਦਿਨੀਂ ਪੁਲਿਸ ਨੂੰ ਝੀਲ ‘ਚ ਇਕ ਲਾਸ਼ ਬਰਾਮਦ ਹੋਈ ਸੀ, ਜਿਸ ਦੀ ਪਛਾਣ ਨਮਨਪ੍ਰੀਤ ਵਜੋਂ ਕੀਤੀ ਗਈ ਹੈ। ਫਿਲਹਾਲ ਪਰਿਵਾਰ ਨੂੰ ਇਸ ਮੌਤ ਦਾ ਅਸਲ ਕਾਰਨ ਪਤਾ ਨਹੀਂ ਚੱਲ ਸਕਿਆ|


Filed under