● On air now · ਟੀਵੀ ਪੰਜਾਬ

Punjabi News · Since 2013

Breaking

ਪੀ.ਜੀ.ਆਈ ‘ਚ ਦਾਖਿਲ ਹੋਏ ਨਵਜੋਤ ਸਿੱਧੂ , ਡਾਕਟਰ ਕਰ ਰਹੇ ਜਾਂਚ

ਚੰਡੀਗੜ੍ਹ- ਰੋਡਰੇਜ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਜਾਂਚ ਲਈ ਚੰਡੀਗੜ੍ਹ ਪੀਜੀਆਈ ਲਿਜਾਇਆ ਗਿਆ ਹੈ। ਜੇਲ੍ਹ ਸੂਤਰਾਂ ਅਨੁਸਾਰ ਸਿੱਧੂ ਦੇ ਕੁਝ ਟੈਸਟ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ‘ਚ ਨਹੀਂ ਹੋ ਸਕੇ ਸਨ ਜਿਸ…


ਚੰਡੀਗੜ੍ਹ- ਰੋਡਰੇਜ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਜਾਂਚ ਲਈ ਚੰਡੀਗੜ੍ਹ ਪੀਜੀਆਈ ਲਿਜਾਇਆ ਗਿਆ ਹੈ। ਜੇਲ੍ਹ ਸੂਤਰਾਂ ਅਨੁਸਾਰ ਸਿੱਧੂ ਦੇ ਕੁਝ ਟੈਸਟ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ‘ਚ ਨਹੀਂ ਹੋ ਸਕੇ ਸਨ ਜਿਸ ਕਰਕੇ ਸੋਮਵਾਰ ਦੀ ਸਵੇਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਵਜੋਤ ਸਿੱਧੂ ਨੂੰ ਚੰਡੀਗੜ੍ਹ ਪੀਜੀਆਈ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ 23 ਮਈ ਨੂੰ ਵੀ ਸਿੱਧੂ ਦੀ ਸਿਹਤ ਅਚਾਨਕ ਵਿਗੜ ਗਈ ਸੀ। ਉਨ੍ਹਾਂ ਦਾ ਮੈਡੀਕਲ ਚੈੱਕਅਪ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਕੀਤਾ ਗਿਆ। ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਖ਼ਤ ਸਜ਼ਾ ਸੁਣਾਈ ਗਈ ਸੀ ਜਿਸ ਤੋਂ ਬਾਅਦ ਉਹ ਪਟਿਆਲਾ ਜੇਲ੍ਹ ‘ਚ ਬੰਦ ਹਨ।


Filed under