ਮਹਿਲਾ ਪਹਿਲਵਾਨਾਂ ਦੇ ਧਰਨੇ ‘ਚ ਦਿੱਲੀ ਜੰਤਰ ਮੰਤਰ ਪਹੁੰਚੇ ਨਵਜੋਤ ਸਿੱਧੂ ਅਤੇ ਨਵਤੇਜ ਸਿੰਘ ਚੀਮਾ

ਨਵੀਂ ਦਿੱਲੀ: ਮਹਿਲਾ ਪਹਿਲਵਾਨਾਂ ਦੇ ਵਿਰੋਧ ਵਿੱਚ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅਤੇ ਨਵਤੇਜ ਸਿੰਘ ਚੀਮਾ ਅੱਜ ਦਿੱਲੀ ਜੰਤਰ-ਮੰਤਰ ਪੁੱਜੇ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਕੁਝ ਚੋਟੀ ਦੀਆਂ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਜਿਸ ਦੇ ਖਿਲਾਫ ਮਹਿਲਾ ਪਹਿਲਵਾਨਾਂ ਨੇ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਦਿੱਤਾ ਹੈ। ਦਿੱਲੀ ਪੁਲਿਸ ਨੇ ਸੱਤ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਤੇ ਸਿੰਘ ਦੇ ਖਿਲਾਫ ਦੋ ਐਫਆਈਆਰ ਦਰਜ ਕੀਤੀਆਂ ਹਨ। ਜਦੋਂ ਕਿ ਪਹਿਲੀ ਐਫਆਈਆਰ ਇੱਕ ਨਾਬਾਲਗ ਪਹਿਲਵਾਨ ਦੇ ਦੋਸ਼ਾਂ ਨਾਲ ਸਬੰਧਤ ਹੈ ਅਤੇ ਪੋਕਸੋ ਐਕਟ ਦੇ ਤਹਿਤ ਦਰਜ ਕੀਤੀ ਗਈ ਹੈ, ਦੂਜੀ ਐਫਆਈਆਰ ਜਿਨਸੀ ਸ਼ੋਸ਼ਣ ਨਾਲ ਸਬੰਧਤ ਹੈ।