Site icon TV Punjab | Punjabi News Channel

ਨਵਜੋਤ ਸਿੱਧੂ ਦੀ ਵੀਸੀ ਜ਼ਰੀਏ ਲੁਧਿਆਣਾ ਕੋਰਟ ‘ਚ ਹੋਈ ਗਵਾਹੀ, ਸੀਜੇਐੱਮ ਸੁਮਿਤ ਨੇ ਦਰਜ ਕੀਤਾ ਬਿਆਨ

ਲੁਧਿਆਣਾ : ਲੰਬੀ ਜੱਦੋਜਹਿਦ ਤੋਂ ਬਾਅਦ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਰਜ ਸ਼ਿਕਾਇਤ ਮਾਮਲੇ ‘ਚ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਗਵਾਹੀ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰਿਕਾਰਡ ਕੀਤੀ ਗਈ। ਜਾਣਕਾਰੀ ਮੁਤਾਬਕ ਸਿੱਧੂ ਨੇ ਆਪਣੇ ਬਿਆਨ ‘ਚ ਜ਼ਿਆਦਾਤਰ ਗੱਲਾਂ ਤੋਂ ਅਣਜਾਣਤਾ ਪ੍ਰਗਟਾਈ ਤੇ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ‘ਚ ਲੱਖਾਂ ਫਾਈਲਾਂ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ਇਹ ਬਹੁਤ ਪੁਰਾਣੀ ਗੱਲ ਹੈ। ਇਸ ਲਈ ਯਕੀਨ ਨਾਲ ਕੁਝ ਨਹੀਂ ਕਿਹਾ ਜਾ ਸਕਦਾ।

ਦੱਸ ਦੇਈਏ ਕਿ ਪਿਛਲੀ ਪੇਸ਼ੀ ‘ਤੇ ਸ਼ਿਕਾਇਤਕਰਤਾ ਦੇ ਵਕੀਲ ਨੇ ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਅੱਗੇ ਬੇਨਤੀ ਕੀਤੀ ਸੀ ਕਿ ਉਹ ਨਹੀਂ ਚਾਹੁੰਦੇ ਕਿ ਸਿੱਧੂ ਵੀਡੀਓ ਕਾਨਫਰੰਸਿੰਗ ਰਾਹੀਂ ਗਵਾਹੀ ਨਹੀਂ ਕਰਵਾਉਣਾ ਚਾਹੁੰਦੇ। ਉਹ ਵੀਡੀਓ ਕਾਨਫਰੰਸਿੰਗ ਰਾਹੀਂ ਗਵਾਹ ਸਿੱਧੂ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਦੇਣ ਵਾਲੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣਾ ਚਾਹੁੰਦੇ ਹਨ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 4 ਨਵੰਬਰ ਤਕ ਮੁਲਤਵੀ ਕਰ ਦਿੱਤੀ ਹੈ। ਅੱਜ ਉਨ੍ਹਾਂ ਗਵਾਹੀ ਕਰਵਾ ਦਿੱਤੀ।

Exit mobile version