● On air now · ਟੀਵੀ ਪੰਜਾਬ

Punjabi News · Since 2013

Breaking

ਨਵਜੋਤ ਸਿੱਧੂ ਨੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਲੰਮੀ ਮੁਲਾਕਾਤ

ਨਵੀ ਦਿੱਲੀ- ਪੰਜਾਬ ਕਾਂਗਰਸ ‘ਚ ਛਿੜਿਆ ਸਿਆਸੀ ਘਮਸਾਨ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਕਾਂਗਰਸ ਦੇ ਫਾਇਰਬ੍ਰਾਂਡ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਇਸੇ ਦੌਰਾਨ ਸਿੱਧੂ ਨੇ ਅੱਜ…


ਨਵੀ ਦਿੱਲੀ- ਪੰਜਾਬ ਕਾਂਗਰਸ ‘ਚ ਛਿੜਿਆ ਸਿਆਸੀ ਘਮਸਾਨ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਕਾਂਗਰਸ ਦੇ ਫਾਇਰਬ੍ਰਾਂਡ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਇਸੇ ਦੌਰਾਨ ਸਿੱਧੂ ਨੇ ਅੱਜ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਲੰਬੀ ਮੁਲਾਕਾਤ ਕੀਤੀ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖ਼ੁਦ ਟਵੀਟ ਰਾਹੀਂ ਦਿੱਤੀ ਹੈ। ਉਨ੍ਹਾਂ ਲਿਖਿਆ, ‘ਪ੍ਰਿਅੰਕਾ ਗਾਂਧੀ ਨਾਲ ਲੰਬੀ ਮੀਟਿੰਗ।’

ਮੁਲਾਕਾਤ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਰਾਹੁਲ ਗਾਂਧੀ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਜਦੋਂ ਪ੍ਰਿਅੰਕਾ ਨੇ ਰਾਹੁਲ ਨਾਲ ਮੁਲਾਕਾਤ ਕੀਤੀ, ਉਦੋਂ Navjot Singh Sidhu ਪ੍ਰਿਅੰਕਾ ਦੇ ਘਰ ‘ਚ ਮੌਜੂਦ ਸਨ। ਪ੍ਰਿਅੰਕਾ ਦੇ ਵਾਪਸ ਆਉਣ ਤੋਂ ਬਾਅਦ ਨਵਜੋਤ ਸਿੱਧੂ ਉੱਥੋਂ ਚਲੇ ਗਏ। ਹਾਲਾਂਕਿ ਉਨ੍ਹਾਂ ਨੇ ਉੱਥੇ ਮੌਜੂਦ ਮੀਡੀਆ ਕਰਮੀਆਂ ਨਾਲ ਕਿਸੇ ਤਰ੍ਹਾਂ ਦੀ ਗੱਲਬਾਤ ਨਹੀਂ ਕੀਤੀ।

ਟੀਵੀ ਪੰਜਾਬ ਬਿਊਰੋ


Filed under