● On air now · ਟੀਵੀ ਪੰਜਾਬ

Punjabi News · Since 2013

Breaking

ਵਿਰੋਧ: ਸਿੱਧੂ ਜੋੜੇ ਨੇ ਪਟਿਆਲੇ ਅਤੇ ਉਨ੍ਹਾਂ ਦੀ ਧੀ ਰਾਬੀਆ ਨੇ ਅੰਮ੍ਰਿਤਸਰ ਲਹਿਰਾਇਆ ‘ਕਾਲਾ ਝੰਡਾ’

ਟੀਵੀ ਪੰਜਾਬ ਬਿਊਰੋ- ਕਾਂਗਰਸੀ ਦੇ ਸੀਨੀਅਰ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਆਪਣੇ ਐਲਾਨ ਮੁਤਾਬਿਕ ਅੱਜ ਆਪਣੀ ਪਟਿਆਲਾ ਰਿਹਾਇਸ਼ ਵਿਖੇ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਦੇ ਨਾਲ ਮਿਲ ਕੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਆਪਣੇ ਘਰ ਉੱਪਰ ਕਾਲਾ…


ਟੀਵੀ ਪੰਜਾਬ ਬਿਊਰੋ- ਕਾਂਗਰਸੀ ਦੇ ਸੀਨੀਅਰ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਆਪਣੇ ਐਲਾਨ ਮੁਤਾਬਿਕ ਅੱਜ ਆਪਣੀ ਪਟਿਆਲਾ ਰਿਹਾਇਸ਼ ਵਿਖੇ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਦੇ ਨਾਲ ਮਿਲ ਕੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਆਪਣੇ ਘਰ ਉੱਪਰ ਕਾਲਾ ਝੰਡਾ ਲਹਿਰਾ ਦਿੱਤਾ ਅਤੇ ਉੱਥੇ ਹੀ, ਅੰਮ੍ਰਿਤਸਰ ਸਥਿਤ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਵਿਖੇ ਉਨ੍ਹਾਂ ਦੀ ਧੀ ਰਾਬੀਆ ਸਿੱਧੂ ਨੇ ਘਰ ਦੀ ਛੱਤ ‘ਤੇ ਕਾਲਾ ਝੰਡਾ ਲਹਿਰਾ ਦਿੱਤਾ।

ਗ਼ੌਰਤਲਬ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਕਿਸਾਨ ਜਥੇਬੰਦੀਆਂ ਵੱਲੋਂ ਐਲਾਨੀ ਗਈ ਤਰੀਕ ਤੋਂ ਇਕ ਦਿਨ ਪਹਿਲਾਂ ਹੀ ਆਪਣੇ ਘਰ ਦੇ ਉੱਤੇ ਝੰਡਾ ਲਹਿਰਾਇਆ ਹੈ। ਝੰਡਾ ਲਹਿਰਾਉਣ ਦਾ ਐਲਾਨ ਨਵਜੋਤ ਸਿੰਘ ਸਿੱਧੂ ਨੇ ਕੱਲ੍ਹ ਕੀਤਾ ਸੀ। ਸਿੱਧੂ ਨੇ ਟਵੀਟ ਵਿੱਚ ਦੂਜੇ ਲੋਕਾਂ ਨੂੰ ਵੀ ਝੰਡਾ ਲਹਿਰਾਉਣ ਦੀ ਅਪੀਲ ਕਰਦੇ ਹੋਏ ਲਿਖਿਆ ਸੀ ਕਿ ਉਹ ਉਦੋਂ ਤੱਕ ਆਪਣੀ ਛੱਤ ਉਤੋਂ ਝੰਡਾ ਨਹੀਂ ਹਟਾਉਣਗੇ ਜਦੋਂ ਤੱਕ ਕਾਲੇ ਖੇਤੀ ਕਾਨੂੰਨਾਂ ਦਾ ਕੋਈ ਸਾਰਥਕ ਹੱਲ ਨਹੀਂ ਲੱਭਿਆ ਜਾਂਦਾ।


Filed under