Site icon TV Punjab | Punjabi News Channel

ਅੱਜ ਮੂਸੇਵਾਲਾ ਦੇ ਘਰ ਜਾ ਕਾਨੂੰਨ ਵਿਵਸਥਾ ਖਿਲਾਫ ਭੜਾਸ ਕੱਢਣਗੇ ਨਵਜੋਤ ਸਿੱਧੂ

ਮੋਗਾ – ਜੇਲ੍ਹ ਤੋਂ ਬਾਹਰ ਨਿਕਲਦੇ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਦੇਸ਼ ਅਤੇ ਪੰਜਾਬ ਦੀ ਸਿਆਸਤ ਚ ਧਮਾਕੇਦਾਰ ਐਂਟਰੀ ਕੀਤੀ ।ਹਾਲਾਂਕਿ ਪੈ੍ਰਸ ਨਾਲ ਪਹਿਲੀ ਮਿਲਣੀ ਦੌਰਾਨ ਉਨ੍ਹਾਂ ਕੇਂਦਰੀ ਸਿਆਸਤ ‘ਤੇ ਹੀ ਜ਼ਿਆਦਾ ਜ਼ੋਰ ਦਿੱਤਾ। ਪੰਜਾਬ ਦੇ ਮੁੱਦਿਆਂ ਖਾਸਕਰ ਕਾਨੂੰਨ ਵਿਵਸਥਾ ‘ਤੇ ਜੱਦ ਸਿੱਧੂ ਤੋਂ ਸਵਾਲ ਕੀਤੇ ਗਏ ਤਾਂ ਉਨ੍ਹਾਂ ਕਿਹਾ ਕਿ ਉਹ ਮੂਸੇਵਾਲਾ ਦੇ ਘਰ ਜਾ ਕੇ ਇਸ ਬਾਬਤ ਮੀਡੀਆ ਨਾਲ ਗੱਲਬਾਤ ਕਰਣਗੇ।ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਨਵਜੋਤ ਸਿੱਧੂ ਮਰਹੂਮ ਪੰਜਾਬੀ ਗਾਇਕ ਅਤੇ ਕਾਂਗਰਸੀ ਨੇਤਾ ਸਿੱਧੂ ਮੂਸੇਵਾਲਾ ਦੇ ਘਰ ਅਫਸੋਸ ਪ੍ਰਕਟ ਕਰਨ ਜਾ ਰਹੇ ਹਨ ।

ਇਸ ਤੋਂ ਪਹਿਲਾਂ ਉਹ ਐਤਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੇ ਘਰ ਜਾਣਾ ਚਾਹੁੰਦੇ ਸਨ ਪਰ ਕਿਸੇ ਕਾਰਨ ਪ੍ਰੋਗਰਾਮ ਰੱਦ ਕਰ ਦਿੱਤਾ । ਹੁਣ ਨਵਜੋਤ ਸਿੰਘ ਸੋਮਵਾਰ ਨੂੰ ਮੂਸੇ ਪਿੰਡ ਜਾਣਗੇ। ਨਵਜੋਤ ਸਿੰਘ ਦਾ ਸਿੱਧ ਮੂਸੇਵਾਲਾ ਨਾਲ ਖਾਸ ਲਗਾਅ ਸੀ। ਨਵਜੋਤ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਿੱਚ ਲਿਆਂਦਾ। ਸਿੱਧੂ ਨੂੰ ਵੀ ਉਨ੍ਹਾਂ ਦੇ ਕਹਿਣ ‘ਤੇ ਹੀ ਚੋਣਾਂ ‘ਚ ਟਿਕਟ ਮਿਲੀ ਸੀ ਪਰ ਨਵਜੋਤ ਸਿੰਘ ਦੇ ਜੇਲ ਜਾਣ ਤੋਂ 9 ਦਿਨ ਬਾਅਦ ਹੀ ਗੈਂਗਸਟਰਾਂ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ।

ਜੇਲ੍ਹ ਵਿੱਚ ਹੋਣ ਕਾਰਨ ਨਵਜੋਤ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਨਹੀਂ ਮਿਲ ਸਕੇ। ਹਾਲਾਂਕਿ ਉਨ੍ਹਾਂ ਦੀ ਹੈਂਡਲਰ ਟੀਮ ਨੇ ਉਨ੍ਹਾਂ ਦੇ ਟਵਿੱਟਰ ਅਕਾਊਂਟ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਨਵਜੋਤ ਕੌਰ ਸਿੱਧੂ ਨੇ ਇਹ ਵੀ ਕਿਹਾ ਸੀ ਕਿ ਇਹ ਖਬਰ ਸੁਣ ਕੇ ਨਵਜੋਤ ਸਿੰਘ ਸਿੱਧੂ ਬਹੁਤ ਦੁਖੀ ਹਨ। ਦੂਜੇ ਪਾਸੇ ਜੇਲ ਜਾਣ ਤੋਂ ਕੁਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ ਸਨ।

ਨਵਜੋਤ ਸਿੰਘ ਅਤੇ ਰਾਜਾ ਵੜਿੰਗ ਹੀ ਸਨ, ਜਿਨ੍ਹਾਂ ਨੇ ਮੂਸੇਵਾਲਾ ਨੂੰ ਕਾਂਗਰਸ ‘ਚ ਸ਼ਾਮਲ ਕਰਵਾਇਆ। ਸਿੱਧੂ ਉਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਨ। ਸਵੇਰੇ ਚੰਡੀਗੜ੍ਹ ਪੁੱਜਣ ਤੋਂ ਬਾਅਦ ਨਵਜੋਤ ਸਿੰਘ ਮੂਸੇਵਾਲਾ ਨੂੰ ਰਾਹੁਲ ਗਾਂਧੀ ਨਾਲ ਮਿਲਣ ਲਈ ਆਪਣੇ ਨਾਲ ਲੈ ਗਏ।

ਨਵਜੋਤ ਸਿੰਘ ਸਿੱਧੂ ਦੇ ਪਿਤਾ ਬਲਕੌਰ ਸਿੰਘ ਪਿਛਲੇ ਸਾਢੇ 10 ਮਹੀਨਿਆਂ ਤੋਂ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ। ਸਰਕਾਰਾਂ ਖ਼ਿਲਾਫ਼ ਮੋਰਚਾ ਵੀ ਖੋਲ੍ਹਿਆ ਗਿਆ ਸੀ ਪਰ ਉਨ੍ਹਾਂ ਦੇ ਬਿਆਨ ਅਨੁਸਾਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਹੁਣ ਨਵਜੋਤ ਸਿੰਘ ਦੇ ਬਾਹਰ ਹੋਣ ਤੋਂ ਬਾਅਦ ਜਸਟਿਸ ਫਾਰ ਮੂਸੇਵਾਲਾ ਮੁਹਿੰਮ ਨੂੰ ਵੀ ਹੁਲਾਰਾ ਮਿਲੇਗਾ।

Exit mobile version