ਨਵਜੋਤ ਸਿੰਘ ਸਿੱਧੂ ਸਾਥੀਆਂ ਸਮੇਤ ਪੁਲਿਸ ਹਿਰਾਸਤ ‘ਚ

ਸਹਾਰਨਪੁਰ : ਯੂ.ਪੀ. ਪੁਲਿਸ ਵੱਲੋਂ ਨਵਜੋਤ ਸਿੰਘ ਸਿੱਧੂ ਸਮੇਤ ਮਦਨ ਲਾਲ ਜਲਾਲਪੁਰ,ਵਿਜੇਇੰਦਰ ਸਿੰਗਲਾ, ਰਾਜ ਕੁਮਾਰ ਵੇਰਕਾ, ਪਰਗਟ ਸਿੰਘ, ਰਾਜਾ ਵੜਿੰਗ ਸਮੇਤ ਹੋਰ ਕਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਹਿਰਾਸਤ ਵਿਚ ਲੈ ਕੇ ਬੱਸ ਵਿਚ ਬਿਠਾਇਆ ਗਿਆ ਹੈ।

ਆਗੂਆਂ ਦਾ ਕਹਿਣਾ ਹੈ ਕਿ ਯੂ.ਪੀ. ਪੁਲਿਸ ਵੱਲੋਂ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਲਖੀਮਪੁਰ ਖੇੜੀ ਲਿਜਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਜੇਕਰ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਸ਼ੁੱਕਰਵਾਰ ਤੱਕ ਗ੍ਰਿਫਤਾਰ ਨਾ ਕੀਤਾ ਗਿਆ ਅਤੇ ਉਹ ਜਾਂਚ ਵਿਚ ਸਹਿਯੋਗ ਨਹੀਂ ਦਿੰਦੇ ਤਾਂ ਮੈਂ ਭੁੱਖ ਹੜਤਾਲ ‘ਤੇ ਬੈਠਾਂਗਾ।

ਨਵਜੋਤ ਸਿੰਘ ਸਿੱਧੂ ਆਪਣੀ ਪਾਰਟੀ ਦੇ ਆਗੂਆਂ ਨਾਲ ਲਖੀਮਪੁਰ ਖੇੜੀ ਵਿਚ ਮ੍ਰਿਤਕ ਕਿਸਾਨ ਦੇ ਰਿਸ਼ਤੇਦਾਰਾਂ ਨੂੰ ਮਿਲਣ ਜਾ ਰਹੇ ਸਨ । ਪਿਛਲੇ ਦਿਨੀਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਗਠਨ ਮੰਤਰੀ ਕੇਸੀ ਵੇਣੂਗੋਪਾਲ ਅਤੇ ਸਾਰੇ ਅਹੁਦੇਦਾਰ ਲਖੀਮਪੁਰ ਪਹੁੰਚੇ ਹੋਏ ਸਨ।

ਇਸ ਤੋਂ ਪਹਿਲਾਂ ਭੁਪੇਸ਼ ਬਘੇਲ ਸਮੇਤ ਸਾਰੇ ਨੇਤਾਵਾਂ ਨੂੰ ਲਖੀਮਪੁਰ ਨਹੀਂ ਜਾਣ ਦਿੱਤਾ ਜਾ ਰਿਹਾ ਸੀ। ਜਿਸ ਕਾਰਨ ਸਾਰੇ ਨੇਤਾ ਲਖਨਊ ਏਅਰਪੋਰਟ ਦੇ ਅੰਦਰ ਧਰਨੇ ‘ਤੇ ਬੈਠ ਗਏ ਸਨ।

ਟੀਵੀ ਪੰਜਾਬ ਬਿਊਰੋ