ਕਾਂਗਰਸ ਕਮੇਟੀ ਦੇ ਦਫਤਰ ਵਿਚ ਅੱਜ ਪੰਜ ਵਜੇ ਹੋਣ ਵਾਲੀ ਵਿਧਾਇਕ ਦਲ ਦੀ ਮੀਟਿੰਗ ’ਚ ਸ਼ਮੂਲੀਅਤ ਲਈ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਕਮੇਟੀ ਦੇ ਦਫ਼ਤਰ ’ਚ ਪਹੁੰਚ ਚੁੱਕੇ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਵਿਧਾਇਕਾਂ ਦੀ ਇਕ ਸੂਚੀ ਵੀ ਪੰਜਾਬ ਕਾਂਗਰਸ ਦੇ ਦਫਤਰ ਵਿਚ ਪਹੁੰਚ ਚੁੱਕੀ ਹੈ ਅਤੇ ਕਿਆਸ ਲਗਾਏ ਜਾ ਰਹੇ ਹਨ, ਅੱਜ ਦੀ ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੀ ਸਿਆਸਤ ’ਚ ਕੁੱਝ ਵੱਡਾ ਧਮਾਕਾ ਹੋ ਸਕਦਾ ਹੈ। ਉਧਰ ਸੀ.ਐਲ.ਪੀ. ਮੀਟਿੰਗ ’ਤੇ ਬੋਲਦੇ ਹੋਏ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਨੇ ਕਿਹਾ ਹੈ ਕਿ ਪਾਰਟੀ ਦੀਆਂ ਕੁਝ ਅੰਦਰੂਨੀ ਨੀਤੀਆਂ ਹਨ ਅਤੇ ਇਸ ਬਾਰੇ ਵਿਚਾਰ ਵਟਾਂਦਰੇ ਲਈ ਮੀਟਿੰਗ ਬੁਲਾਈ ਗਈ ਹੈ। ਪਰਗਟ ਸਿੰਘ ਦਾ ਕਹਿਣਾ ਹੈ ਕਿ ਹਰ ਕਿਸੇ ਦਾ ਨਜ਼ਰੀਆ ਹੁੰਦਾ ਹੈ ਅਤੇ ਇਸ ਨੂੰ ਸੀ.ਐਲ.ਪੀ. ਮੀਟਿੰਗ ਵਿਚ ਸੁਣਿਆ ਜਾਣਾ ਚਾਹੀਦਾ ਹੈ।
ਵਿਧਾਇਕ ਦਲ ਦੀ ਮੀਟਿੰਗ ਲਈ ਕਾਂਗਰਸ ਦਫ਼ਤਰ ਪਹੁੰਚੇ ਨਵਜੋਤ ਸਿੱਧੂ
