● On air now · ਟੀਵੀ ਪੰਜਾਬ

Punjabi News · Since 2013

Breaking

ਵਿਧਾਇਕ ਦਲ ਦੀ ਮੀਟਿੰਗ ਲਈ ਕਾਂਗਰਸ ਦਫ਼ਤਰ ਪਹੁੰਚੇ ਨਵਜੋਤ ਸਿੱਧੂ

ਕਾਂਗਰਸ ਕਮੇਟੀ ਦੇ ਦਫਤਰ ਵਿਚ ਅੱਜ ਪੰਜ ਵਜੇ ਹੋਣ ਵਾਲੀ ਵਿਧਾਇਕ ਦਲ ਦੀ ਮੀਟਿੰਗ ’ਚ ਸ਼ਮੂਲੀਅਤ ਲਈ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਕਮੇਟੀ ਦੇ ਦਫ਼ਤਰ ’ਚ ਪਹੁੰਚ ਚੁੱਕੇ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਵਿਧਾਇਕਾਂ ਦੀ ਇਕ…


ਕਾਂਗਰਸ ਕਮੇਟੀ ਦੇ ਦਫਤਰ ਵਿਚ ਅੱਜ ਪੰਜ ਵਜੇ ਹੋਣ ਵਾਲੀ ਵਿਧਾਇਕ ਦਲ ਦੀ ਮੀਟਿੰਗ ’ਚ ਸ਼ਮੂਲੀਅਤ ਲਈ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਕਮੇਟੀ ਦੇ ਦਫ਼ਤਰ ’ਚ ਪਹੁੰਚ ਚੁੱਕੇ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਵਿਧਾਇਕਾਂ ਦੀ ਇਕ ਸੂਚੀ ਵੀ  ਪੰਜਾਬ ਕਾਂਗਰਸ ਦੇ ਦਫਤਰ ਵਿਚ ਪਹੁੰਚ ਚੁੱਕੀ ਹੈ ਅਤੇ ਕਿਆਸ ਲਗਾਏ ਜਾ ਰਹੇ ਹਨ, ਅੱਜ ਦੀ ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੀ ਸਿਆਸਤ ’ਚ ਕੁੱਝ ਵੱਡਾ ਧਮਾਕਾ ਹੋ ਸਕਦਾ ਹੈ। ਉਧਰ ਸੀ.ਐਲ.ਪੀ. ਮੀਟਿੰਗ ’ਤੇ ਬੋਲਦੇ ਹੋਏ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਨੇ ਕਿਹਾ ਹੈ ਕਿ ਪਾਰਟੀ ਦੀਆਂ ਕੁਝ ਅੰਦਰੂਨੀ ਨੀਤੀਆਂ ਹਨ ਅਤੇ ਇਸ ਬਾਰੇ ਵਿਚਾਰ ਵਟਾਂਦਰੇ ਲਈ ਮੀਟਿੰਗ ਬੁਲਾਈ ਗਈ ਹੈ। ਪਰਗਟ ਸਿੰਘ ਦਾ ਕਹਿਣਾ ਹੈ ਕਿ ਹਰ ਕਿਸੇ ਦਾ ਨਜ਼ਰੀਆ ਹੁੰਦਾ ਹੈ ਅਤੇ ਇਸ ਨੂੰ ਸੀ.ਐਲ.ਪੀ. ਮੀਟਿੰਗ ਵਿਚ ਸੁਣਿਆ ਜਾਣਾ ਚਾਹੀਦਾ ਹੈ।


Filed under