● On air now · ਟੀਵੀ ਪੰਜਾਬ

Punjabi News · Since 2013

Breaking

ਨਵਜੋਤ ਸਿੰਘ ਸਿੱਧੂ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੀਟਿੰਗ ਸਿਸਵਾਂ ਫਾਰਮ ਹਾਊਸ ਵਿਖੇ ਹੋਈ। ਇਸ ਮੌਕੇ ਪਰਗਟ ਸਿੰਘ ਅਤੇ ਕੁਲਜੀਤ ਸਿੰਘ ਨਾਗਰਾ ਵੀ ਮੌਜੂਦ ਰਹੇ। ਨਵਜੋਤ ਸਿੰਘ ਸਿੱਧੂ…


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੀਟਿੰਗ ਸਿਸਵਾਂ ਫਾਰਮ ਹਾਊਸ ਵਿਖੇ ਹੋਈ। ਇਸ ਮੌਕੇ ਪਰਗਟ ਸਿੰਘ ਅਤੇ ਕੁਲਜੀਤ ਸਿੰਘ ਨਾਗਰਾ ਵੀ ਮੌਜੂਦ ਰਹੇ।

ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਤੋਂ ਮੰਤਰੀਆਂ ਦੀ ਰੋਜ਼ਾਨਾ ਵਰਕਰਾਂ ਨਾਲ ਮੁਲਾਕਾਤ ਦੀ ਮੰਗ ਕੀਤੀ। ਜਿਸ ਤੋਂ ਬਾਅਦ ਮੁੱਖ ਮੰਤਰੀ ਵਲੋਂ ਰੋਜ਼ਾਨਾ ਕਾਂਗਰਸ ਭਵਨ ਵਿਚ ਬੈਠਕ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਮੰਤਰੀ ਵਰਕਰਾਂ ਦੀਆਂ ਮੁਸ਼ਕਿਲਾਂ ਸੁਨਣ ਅਤੇ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ।

ਹੁਣ ਸਾਰੇ ਮੰਤਰੀ ਰੋਜ਼ਾਨਾ 11 ਵਜੇ ਤੋਂ 2 ਵਜੇ ਤੱਕ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਰਹਿਣਗੇ। ਨਵਜੋਤ ਸਿੰਘ ਸਿੱਧੂ ਨੇ ਵੀ ਟਵੀਟ ਕਰਕੇ ਬੈਠਕ ਨੂੰ ਸਾਕਾਰਾਤਮਕ ਦੱਸਿਆ ਹੈ।

ਟੀਵੀ ਪੰਜਾਬ ਬਿਊਰੋ


Filed under