Site icon TV Punjab | Punjabi News Channel

ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦਾ ਕਾਰਨ ਅਜੇ ਸਪਸ਼ਟ ਨਹੀਂ ਹੋ ਸਕੇ । ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਸਿੱਧੂ ਨੇ ਆਪਣੀ ਚਿੱਠੀ ਵਿਚ ਲਿਖਿਆ ਕਿ ਮੈਂ ਕਦੇ ਵੀ ਪੰਜਾਬ ਦੇ ਭਵਿੱਖ ਅਤੇ ਪੰਜਾਬ ਦੀ ਭਲਾਈ ਦੇ ਏਜੰਡੇ ਨਾਲ ਸਮਝੌਤਾ ਨਹੀਂ ਕਰ ਸਕਦਾ। ਇਸੇ ਲਈ ਮੈਂ ਪੰਜਾਬ ਦੀ ਸੂਬਾਈ ਇਕਾਈ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।

ਹਾਲਾਂਕਿ, ਉਨ੍ਹਾਂ ਨੇ ਆਪਣੀ ਚਿੱਠੀ ਵਿੱਚ ਅੱਗੇ ਲਿਖਿਆ ਕਿ ਉਹ ਕਾਂਗਰਸ ਲਈ ਕੰਮ ਕਰਦੇ ਰਹਿਣਗੇ। ਪੰਜਾਬ ਕਾਂਗਰਸ ਵਿਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਖਿੱਚੋਤਾਣ ਚੱਲ ਰਹੀ ਸੀ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਮਨ੍ਹਾ ਕਰਨ ਦੇ ਬਾਵਜੂਦ ਹਾਈਕਮਾਨ ਨੇ ਪਹਿਲਾਂ ਸਿੱਧੂ ਨੂੰ ਸੂਬਾ ਇਕਾਈ ਦਾ ਪ੍ਰਧਾਨ ਬਣਾਇਆ ਅਤੇ ਬਾਅਦ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਅਤੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ।

ਟੀਵੀ ਪੰਜਾਬ ਬਿਊਰੋ

Exit mobile version