● On air now · ਟੀਵੀ ਪੰਜਾਬ

Punjabi News · Since 2013

Breaking

ਨਵਜੋਤ ਸਿੰਘ ਸਿੱਧੂ ਨੇ ਕੀਤੀ ਫ਼ੈਸਲੇ ਲੈਣ ਦੀ ਸ਼ਕਤੀ ਤੇ ਇਜਾਜ਼ਤ ਦੀ ਮੰਗ

ਅੰਮ੍ਰਿਤਸਰ : ਅੰਮ੍ਰਿਤਸਰ ਸ਼ਹਿਰ ਦੀ ਵਪਾਰ ਅਤੇ ਉਦਯੋਗਿਕ ਐਸੋਸੀਏਸ਼ਨ ਨਾਲ ਪੰਜਾਬ ਦੇ ਗੰਭੀਰ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕਰਨ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੈਂ ਸਹੁੰਆਂ ਨਹੀਂ ਖਾ ਸਕਦਾ ਅਤੇ ਨਾ ਹੀ ਮੈਂ…


ਅੰਮ੍ਰਿਤਸਰ : ਅੰਮ੍ਰਿਤਸਰ ਸ਼ਹਿਰ ਦੀ ਵਪਾਰ ਅਤੇ ਉਦਯੋਗਿਕ ਐਸੋਸੀਏਸ਼ਨ ਨਾਲ ਪੰਜਾਬ ਦੇ ਗੰਭੀਰ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕਰਨ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੈਂ ਸਹੁੰਆਂ ਨਹੀਂ ਖਾ ਸਕਦਾ ਅਤੇ ਨਾ ਹੀ ਮੈਂ ਵਾਅਦੇ ਕਰ ਸਕਦਾ ਹਾਂ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਡੱਮੀ ਮੁੱਖ ਮੰਤਰੀ ਦਾ ਕੋਈ ਫ਼ਾਇਦਾ ਨਹੀਂ ਹੈ ਜੇ ਕਰ ਪੰਜਾਬ ਲਈ ਕੰਮ ਹੀ ਨਹੀਂ ਕਰਨੇ। ਨਵਜੋਤ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਮੈਂ ਵਾਅਦਾ ਕਰਦਾ ਹਾਂ ਕਿ ਪੰਜਾਬ ਦੇ ਮੁੱਦਿਆਂ ਲਈ ਜਾਨ ਦੀ ਬਾਜ਼ੀ ਲਗਾ ਦੇਵਾਂਗਾ। ਇਸ ਨਾਲ ਹੀ ਉਨ੍ਹਾਂ ਹਾਈ ਕਮਾਨ ਤੋਂ ਫ਼ੈਸਲੇ ਲੈਣ ਦੀ ਸ਼ਕਤੀ ਤੇ ਇਜਾਜ਼ਤ ਦੀ ਵੀ ਮੰਗ ਕੀਤੀ।

ਟੀਵੀ ਪੰਜਾਬ ਬਿਊਰੋ


Filed under