Site icon TV Punjab | Punjabi News Channel

ਪੰਜਾਬ ਕਾਂਗਰਸ ਹੈੱਡਕੁਆਰਟਰ ਤੋਂ ਕੈਪਟਨ ਦਾ ਪੋਸਟਰ ਹਟਾ ਕੇ ਸਿੱਧੂ ਦਾ ਲਗਾਇਆ

ਚੰਡੀਗੜ੍ਹ : ਕਾਂਗਰਸ ਹਾਈ ਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪ੍ਰਦੇਸ਼ ਪ੍ਰਧਾਨ ਬਣਨ ਦੇ ਐਲਾਨ ਦੇ ਨਾਲ ਹੀ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਹੈੱਡਕੁਆਰਟਰ ਦਾ ਰੰਗਰੂਪ ਵੀ ਬਦਲਣ ਲੱਗਾ ਹੈ। ਇੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੋਸਟਰ ਲੱਗਾ ਹੁੰਦਾ ਸੀ ਪਰ ਸਿੱਧੂ ਸਮਰਥਕਾਂ ਨੇ ਰਾਤੋ-ਰਾਤ ਇਸ ਨੂੰ ਬਦਲ ਕੇ ਇੱਥੇ ਨਵਜੋਤ ਸਿੰਘ ਸਿੱਧੂ ਦਾ ਪੋਸਟਰ ਲਗਾ ਦਿੱਤਾ। ਪਿਛਲੇ ਲੰਬੇ ਸਮੇਂ ਤੋਂ ਨਵਜੋਤ ਸਿੰਘ ਸਿੱਧੂ ਨੂੰ ਪ੍ਰਦੇਸ਼ ਪ੍ਰਧਾਨ ਬਣਾਉਣ ਦੀ ਚਰਚਾ ਚੱਲ ਰਹੀ ਸੀ।

ਟੀਵੀ ਪੰਜਾਬ ਬਿਊਰੋ

Exit mobile version