ਵਿਵਾਦਤ ਅਰਦਾਸ ਮਾਮਲੇ ‘ਚ ਨਵਾਂ ਮੋੜ, ਭਾਜਪਾ ਆਗੂ ਦੀ ਸ਼ਮੂਲੀਅਤ ਦੀ ਸ਼ੱਕੀ ਵੀਡੀਓ ਜਾਰੀ

Bathinda: ਬਠਿੰਡੇ ਦੇ ਇਕ ਪਿੰਡ ਵਿੱਚ ਕੁਝ ਦਿਨ ਪਹਿਲਾਂ ਗਰੰਥੀ ਸਿੰਘ ਵੱਲੋਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਰਿਹਾਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿਹਤਯਾਬੀ ਲਈ ਕੀਤੀ ਅਰਦਾਸ ਦਾ ਮਾਮਲਾ ਤੂਲ ਫੜਦਾ ਹੋਇਆ ਨਜ਼ਰ ਆ ਰਿਹਾ ਹੈ। ਬੀਤੇ ਦਿਨੀਂ ਸਿੱਖ ਜਥੇਬੰਦੀਆਂ ਨੇ ਪੁਲਸ ਪ੍ਰਸ਼ਾਸਨ ਨੂੰ ਮੰਗ ਪੱਤਰ ਦੇ ਕੇ ਉਕਤ ਗਰੰਥੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ ।
ਦੂਜੇ ਪਾਸੇ ਸੀਨੀਅਰ ਐਡਵੋਕੇਟ ਹਰਪਾਲ ਸਿੰਘ ਖਾਰਾ ਵੱਲੋਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਰਦਾਸ ਕਰਨ ਵਾਲੇ ਗੁਰਸਿੱਖ ਵਿਅਕਤੀ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੇ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਦੇ ਨਾਲ ਨਾਲ ਅੱਜ ਉਨ੍ਹਾਂ ਇਕ ਸੀ.ਸੀ.ਟੀ.ਵੀ. ਫੁਟੇਜ ਜਾਰੀ ਕਰਦਿਆਂ ਕਿਹਾ ਕਿ ਇਸ ਸਾਰੇ ਮਾਮਲੇ ਲਈ ਜ਼ਿੰਮੇਵਾਰ ਸ਼ਹਿਰ ਦਾ ਨਾਮੀ ਭਾਜਪਾ ਆਗੂ ਸੁਖਪਾਲ ਸਰਾਂ ਹੈ ਜੋ ਕਿ ਵੀਡੀਓ ਵਿੱਚ ਆਪਣੇ ਗੰਨਮੈਨਾਂ ਨਾਲ ਸਾਫ਼ ਦਿਖਾਈ ਦੇ ਰਿਹਾ ਹੈ ਉਹ ਉਸ ਗਰੰਥੀ ਨੂੰ ਨਵਾਂ ਟਰੈਕਟਰ ਦੇ ਰਿਹਾ ਹੈ।

ਐਡਵੋਕੇਟ ਖਾਰਾ ਨੇ ਕਿਹਾ ਕਿ ਬਠਿੰਡਾ ਪੁਲਸ ਪ੍ਰਸ਼ਾਸਨ ਬਠਿੰਡਾ ਵਿਖੇ ਵੀ ਬੇਅਦਬੀ ਕਾਂਡ ਕਰਾਉਣ ਦੀ ਤਾਕ ਵਿੱਚ ਹੈ, ਜਿਸ ਦੇ ਚੱਲਦੇ ਇਸ ਮਾਮਲੇ ਵਿਚ ਜ਼ਿੰਮੇਵਾਰ ਵਿਅਕਤੀਆਂ ‘ਤੇ ਬਿਆਨ ਦਰਜ ਨਹੀਂ ਕੀਤੇ ਜਾ ਰਹੇ ਅਤੇ ਨਾ ਹੀ ਕੋਈ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਬਠਿੰਡੇ ਦਾ ਮਾਹੌਲ ਖ਼ਰਾਬ ਕਰਨ ਦੀ ਤਾਕ ਵਿੱਚ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਵੀਡੀਓ ਵਿੱਚ ਜੋ ਵਿਅਕਤੀ ਅਤੇ ਪੁਲਸ ਮੁਲਾਜ਼ਮ ਦਿਖ ਰਹੇ ਹਨ ਉਨ੍ਹਾਂ ’ਤੇ ਤੁਰੰਤ ਬਿਆਨ ਦਰਜ ਕੀਤੇ ਜਾਣ ਅਤੇ ਇਸ ਗੰਭੀਰ ਮਸਲੇ ਵਿਚ ਜ਼ਿੰਮੇਵਾਰ ਵਿਅਕਤੀਆਂ ਅਤੇ ਭਾਜਪਾ ਦੇ ਆਗੂ ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇ।

ਇਸੇ ਤਰ੍ਹਾਂ ਦਲ ਖਾਲਸਾ ਦੇ ਮੁਖੀ ਨੇ ਕਿਹਾ ਕਿ ਵਿਵਾਦਿਤ ਅਰਦਾਸ ਜੋ ਬੀਤੇ ਦਿਨ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਹੈ ਉਹ ਬੇਹੱਦ ਗ਼ਲਤ ਹੋਇਆ ਜੋ ਬਲਾਤਕਾਰੀ ਰਾਮ ਰਹੀਮ ਜੇਲ੍ਹ ਵਿੱਚ ਬੰਦ ਹੈ। ਉਸ ਦੋਸ਼ੀ ਦੀ ਰਿਹਾਈ ਦੀ ਅਰਦਾਸ ਗੁਰਦੁਆਰਾ ਸਾਹਿਬ ਵਿਖੇ ਇੱਕ ਸਾਜਿਸ਼ ਦੇ ਤਹਿਤ ਕੀਤੀ ਗਈ ਹੈ ਜਿਸ ਵਿਚ ਬੀ.ਜੇ.ਪੀ. ਦਾ ਪੰਜਾਬ ਸਕੱਤਰ ਸੁਖਪਾਲ ਸਰਾ ਸ਼ਾਮਲ ਹੈ। ਉਸ ਵੱਲੋਂ ਸਾਰੀ ਸਾਜ਼ਿਸ਼ ਰਚੀ ਗਈ ਸਿੱਖਾਂ ਵੱਲੋਂ ਰਿਪੋਰਟ ਤਿਆਰ ਕਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਣੀ ਹੈ। ਜੇਕਰ ਇਨ੍ਹਾਂ ਦੋਸ਼ੀਆਂ ਦੇ ਖ਼ਿਲਾਫ਼ ਪਰਚਾ ਦਰਜ ਕਰਕੇ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸਿੱਖ ਜੱਥੇਬੰਦੀਆਂ ਵੱਲੋਂ ਸੰਘਰਸ਼ ਕੀਤੇ ਜਾਣਗੇ।