● On air now · ਟੀਵੀ ਪੰਜਾਬ

Punjabi News · Since 2013

Breaking

ਨਵੇਂ ਵਿਆਹੇ ਜੋੜੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ, ਕਰੀਬ 8 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

ਬੰਗਾ- ਪਿੰਡ ਮੰਗੂਵਾਲ ਵਿਖੇ ਇਕ ਨਵ ਵਿਆਹੇ ਜੋੜੇ ਵੱਲੋਂ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਦੇਣ ਦੀ ਖਬਰ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਬੰਗਾ ਪੁਲਿਸ ਦੀ ਐੱਸ. ਐਚ. ਓ. ਚੌਧਰੀ ਨਰੇਸ਼ ਕੁਮਾਰੀ ਨੇ ਦੱਸਿਆ ਕਿ…


ਬੰਗਾ- ਪਿੰਡ ਮੰਗੂਵਾਲ ਵਿਖੇ ਇਕ ਨਵ ਵਿਆਹੇ ਜੋੜੇ ਵੱਲੋਂ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਦੇਣ ਦੀ ਖਬਰ ਹੈ।
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਬੰਗਾ ਪੁਲਿਸ ਦੀ ਐੱਸ. ਐਚ. ਓ. ਚੌਧਰੀ ਨਰੇਸ਼ ਕੁਮਾਰੀ ਨੇ ਦੱਸਿਆ ਕਿ ਅਰਸ਼ਦੀਪ ਪੁੱਤਰ ਜਰਨੈਲ ਸਿੰਘ ਅਤੇ ਦਲਜੀਤ ਕੌਰ ਪਤਨੀ ਅਰਸ਼ਦੀਪ ਦਾ ਵਿਆਹ 8 -9 ਮਹੀਨੇ ਪਹਿਲਾਂ ਹੋਇਆ ਸੀ। ਇਨ੍ਹਾਂ ਦੋਹਾਂ ਨੇ ਹੀ ਸਲਫਾਸ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ।

ਉਨ੍ਹਾਂ ਕਿਹਾ ਕਿ ਪੁਲਿਸ ਨੇ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾ ਦਿੱਤਾ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Filed under