ਡੈਸਕ- ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਐਨਆਈਏ ਦੀ ਟੀਮ ਪਹੁੰਚੀ ਹੈ। ਉਹਨਾਂ ਦੇ ਹੋਰ ਸਾਥੀਆਂ ਦੇ ਘਰਾਂ ‘ਤੇ ਵੀ NIA ਦੀ ਟੀਮ ਪਹੁੰਚੀ ਹੈ। ਅੰਮ੍ਰਿਤਸਰ ਦੇ ਹੋਰ ਵੀ ਕਈ ਇਲਾਕਿਆਂ ‘ਚ ਰਈਏ ਦੇ ਇੱਕ ਫਰਨੀਚਰ ਵਪਾਰੀ ਦੇ ਘਰ ਵੀ ਐਨਆਈਏ ਦੀ ਟੀਮ ਰੇਡ ਕੀਤੀ ਹੈ।
ਇਸ ਦੇ ਨਾਲ ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਹੀ ਬਾਘਾਪੁਰਾਣਾ ‘ਚ ਵੀ NIA ਨੇ ਛਾਪੇਮਾਰੀ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ NIA ਨੇ ਮੱਖਣ ਸਿੰਘ ਮੁਸਾਫਿਰ ਕਵੀਸ਼ਰ ਦੇ ਘਰ ਵੀ ਛਾਪਾ ਮਾਰਿਆ ਹੈ।ਨਵਾਂਸ਼ਹਿਰ ਦੀ ਬੰਗਾ ਤਹਿਸੀਲ ਦੇ ਪਿੰਡ ਬਾਹਦੋਵਾਲ ਵਿੱਚ ਵੀ ਐਨਆਈਏ ਦੀ ਕਾਰਵਾਈ ਦੇਖਣ ਨੂੰ ਮਿਲੀ। NIA ਨੇ ਇੱਥੇ ਨਿਹੰਗ ਗੁਰਵਿੰਦਰ ਸਿੰਘ ਦੇ ਘਰ ਛਾਪਾ ਮਾਰਿਆ ਹੈ।
ਕਿਸਾਨ ਆਗੂ ਦੇ ਘਰ ਕੀਤੀ ਸੀ ਰੇਡ
30 ਅਗਸਤ ਨੂੰ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਇਲਾਕੇ ਵਿੱਚ ਮਹਿਲਾ ਕਿਸਾਨ ਆਗੂ ਸੁਖਵਿੰਦਰ ਕੌਰ ਦੇ ਘਰ ਛਾਪਾ ਮਾਰਿਆ। ਇਸ ਦੌਰਾਨ ਕਿਸਾਨ ਆਗੂ ਸੁਖਵਿੰਦਰ ਕੌਰ ਆਪਣੇ ਘਰ ਮੌਜੂਦ ਨਹੀਂ ਸੀ ਤਾਂ ਆਸ-ਪਾਸ ਦੇ ਕਿਸਾਨਾਂ ਨੂੰ ਜਿਵੇਂ ਹੀ ਇਸ ਦੀ ਸੂਚਨਾ ਮਿਲੀ ਤਾਂ ਉਹ ਸੁਖਵਿੰਦਰ ਕੌਰ ਦੇ ਘਰ ਦੇ ਬਾਹਰ ਪਹੁੰਚ ਗਏ ਅਤੇ ਧਰਨਾ ਸ਼ੁਰੂ ਕਰ ਦਿੱਤਾ। ਜਦੋਂ NIA ਛਾਪੇਮਾਰੀ ਕਰਨ ਪਹੁੰਚੀ ਤਾਂ ਸੁਖਵਿੰਦਰ ਕੌਰ ਦੇ ਘਰ ਸਿਰਫ਼ ਉਸਦਾ ਪਤੀ, ਪੁੱਤਰ, ਨੂੰਹ ਅਤੇ 90 ਸਾਲਾ ਮਾਂ ਹੀ ਮੌਜੂਦ ਸੀ।