Site icon TV Punjab | Punjabi News Channel

ਸਲਮਾਨ ਖਾਨ ਦੀ ਰੇਕੀ ਤੋਂ ਬਾਅਦ ਸਰਗਰਮ ਕੇਂਦਰ ਸਰਕਾਰ, ਦੇਸ਼ ਭਰ ‘ਚ ਐੱਨ.ਆਈ.ਏ ਦੀ ਛਾਪੇਮਾਰੀ

ਜਲੰਧਰ- ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਨਾਲ ਨਾਲ ਦੇਸ਼ ਦੇ ਬਾਕੀ ਸੂਬਿਆਂ ਦੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਸਰਗਰਮ ਹੋ ਗਈਆਂ ਹਨ ।ਸ਼ਾਰਪ ਸ਼ੂਟਰ ਦੀਪਕ ਮੁੰਡੀ ਦੀ ਗ੍ਰਿਫਤਾਰੀ ਤੋਂ ਬਾਅਦ ਮੁੰਬਈ ਚ ਬਾਲੀਵੁਡ ਅਭਿਨੇਤਾ ਸਲਮਾਨ ਖਾਨ ਦੇ ਘਰ ਦੀ ਰੇਕੀ ਦੀ ਪੂਸ਼ਟੀ ਹੋਈ ਸੀ ।ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਸਖਤੀ ਕਰ ਦਿੱਤੀ ਹੈ । ਨਤੀਜਨ ਸੋਮਵਾਰ ਸਵੇਰ ਤੋਂ ਦੇਸ਼ ਭਰ ਚ ਅੇੱਨ ਆਈ.ਏ ਵਲੋਂ ਗੈਂਗਸਟਰਾਂ ਦੇ ਘਰਾਂ ਅਤੇ ਟਿਕਾਣਿਆਂ ‘ਤੇ ਰੇਡ ਕੀਤੀ ਗਈ ਹੈ । ਤੜਕਸਾਰ ਹੋਈ ਕਾਰਵਾਈ ਅਜੇ ਤਕ ਜਾਰੀ ਹੈ ।ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਲਾਰੈਂਸ ਬਿਸ਼ਨੋਈ ਵਲੋਂ ਅਭਿਨੇਤਾ ਸਲਮਾਨ ਖਾਨ ਨੂੰ ਵੀ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਸੀ । ਇਹ ਵੀ ਖਬਰ ਆਈ ਸੀ ਗੈਂਗਸਟਰਾਂ ਵਲੋਂ ਸਮਲਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਚਿੱਠੀ ਭੇਜ ਕੇ ਧਮਕਾਇਆ ਗਿਆ ਸੀ ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਸੋਮਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਛਾਪੇਮਾਰੀ ਕਰ ਰਹੀ ਹੈ। ਐਨਆਈਏ ਵੱਲੋਂ ਮੂਸੇਵਾਲਾ ਦੀ ਹੱਤਿਆ ਨਾਲ ਜੁੜੇ ਸ਼ੱਕੀ ਅੱਤਵਾਦੀ ਗਿਰੋਹ ਦੇ ਸਬੰਧ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਐਨਆਈਏ ਦਿੱਲੀ, ਐਨਸੀਆਰ, ਹਰਿਆਣਾ ਅਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ। ਚੰਡੀਗੜ੍ਹ ਪੁਲਿਸ ਨੇ ਐਤਵਾਰ ਨੂੰ ਮੂਸੇ ਵਾਲਾ ਕਤਲ ਕਾਂਡ ਦੇ ਆਖ਼ਰੀ ਮੁਲਜ਼ਮ ਸ਼ੂਟਰ ਦੀਪਕ ਮੁੰਡੀ ਨੂੰ ਉਸ ਦੇ ਦੋ ਸਾਥੀਆਂ ਸਮੇਤ ਪੱਛਮੀ ਬੰਗਾਲ ਦੀ ਭਾਰਤ-ਨੇਪਾਲ ਸਰਹੱਦ ਤੋਂ ਗ੍ਰਿਫ਼ਤਾਰ ਕੀਤਾ ਹੈ। ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਹੁਣ ਤਕ 23 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਚੰਡੀਗੜ੍ਹ ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਉਦੋਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਗ੍ਰਿਫਤਾਰ ਕੀਤੇ ਗਏ ਹੋਰ ਦੋ ਵਿਅਕਤੀਆਂ ਦੀ ਪਛਾਣ ਕਪਿਲ ਪੰਡਿਤ ਅਤੇ ਰਜਿੰਦਰ ਉਰਫ ਜੋਕਰ ਵਜੋਂ ਹੋਈ ਹੈ।

Exit mobile version