ਨਸ਼ੇ ਦੇ ਖਿਲਾਫ ਹੋਇਆ ਪੰਜਾਬ ਦਾ ਇਹ ਪਿੰਡ, ਕਾਇਮ ਕੀਤੀ ਮਿਸਾਲ

ਫਿਰੋਜ਼ਪੁਰ- ਪੰਜਾਬ ਦੇ ਇਕ ਹੋਰ ਪਿੰਡ ਨੇ ਫੈਸਲਾ ਲਿਆ ਹੈ ਕਿ ਉਨ੍ਹਾਂ ਦੇ ਪਿੰਡ ਵਿਚ ਬੀੜੀ, ਸਿਗਰਟ, ਤੰਬਾਕੂ ਨਹੀਂ ਵੇਚੇਗਾ। ਇਸ ਤੋਂ ਇਲਾਵਾ ਪਿੰਡ ਵਿਚ ਸ਼ਰਾਬ ਦਾ ਠੇਕਾ ਵੀ ਨਹੀਂ ਚੱਲਣ ਦਿੱਤਾ ਜਾਵੇਗਾ। ਇਸ ਸਬੰਧੀ ਬਕਾਇਦਾ ਮਤਾ ਪਾਸ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਜੀਰਾ ਦੇ ਪਿੰਡ ਮਨਸੂਰਦੇਵਾ ਨੇ ਫੈਸਲਾ ਲੈਂਦਿਆਂ ਨੋਟਿਸ ਜਾਰੀ ਕੀਤਾ ਕਿ ਪਿੰਡ ਵਿੱਚ ਕੋਈ ਵੀ ਵਿਅਕਤੀ ਬੀੜੀ, ਸਿਗਰਟ, ਤੰਬਾਕੂ ਅਤੇ ਨਸ਼ਾ ਨਹੀਂ ਵੇਚੇਗਾ।

ਇਸ ਤੋਂ ਇਲਾਵਾ ਪਿੰਡ ਵਿੱਚ ਕੋਈ ਵੀ ਸ਼ਰਾਬ ਦਾ ਠੇਕਾ ਨਹੀਂ ਚੱਲੇਗਾ ਅਤੇ ਜੋ ਵੀ ਇਸ ਫੈਸਲੇ ਦੀ ਉਲੰਘਣਾ ਕਰੇਗਾ ਉਸ ਨੂੰ 10000 ਰੁਪਏ ਜੁਰਮਾਨਾ ਕੀਤਾ ਜਾਵੇਗਾ। 10,000 ਦੇ ਨਾਲ ਇੱਕ ਮਹੀਨਾ ਦੁਕਾਨ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।