ਅੰਮ੍ਰਿਤਪਾਲ ਸਿੰਘ ਖਿਲਾਫ ਗੈਰ-ਜ਼ਮਾਨਤੀ ਵਰੰਟ ਜਾਰੀ

ਚੰਡੀਗੜ੍ਹ- ਸਰਕਾਰ ਨੇ ਅੰਮ੍ਰਿਤਪਾਲ ਸਿੰਘ ਉਤੇ ਸ਼ਿਕੰਜਾ ਕੱਸ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਖਿਲਾਫ ਗੈਰ-ਜ਼ਮਾਨਤੀ ਵਰੰਟ ਜਾਰੀ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਸਰਕਾਰ ਨੇ ਅੱਜ ਦੱਸਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਨਾ ਤਾਂ ਅਜੇ ਗ੍ਰਿਫਤਾਰੀ ਕੀਤਾ ਗਿਆ ਤੇ ਨਾ ਹੀ ਨਜ਼ਰਬੰਦ ਹੈ। ਅਦਾਲਤ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਉੱਤੇ NSA ਲਾਇਆ ਗਿਆ ਹੈ।ਹਾਲਾਂਕਿ ਪੁਲਿਸ ਨੇ ਦੱਸਿਆ ਹੈ ਕਿ ਅੰਮ੍ਰਿਤਪਾਲ ਅਜੇ ਫਰਾਰ ਹੈ।

ਪੁਲਿਸ ਮੁਤਾਬਕ ਅੰਮ੍ਰਿਤਪਾਲ ਉਤੇ 18 ਮਾਰਚ ਨੂੰ ਹੀ ਐਨਐਸਏ ਲਗਾ ਦਿੱਤਾ ਸੀ। ਦੱਸ ਦਈਏ ਕਿ ਅੰਮ੍ਰਿਤਪਾਲ ਖਿਲਾਫ ਪੁਲਿਸ ਨੇ ਇਸੇ ਦਿਨ ਹੀ ਗ੍ਰਿਫਤਾਰੀ ਮੁਹਿੰਮ ਚਲਾਈ ਗਈ ਸੀ। ਪਰ ਅਜੇ ਤੱਕ ਉਹ ਪੁਲਿਸ ਦੇ ਹੱਥ ਨਹੀਂ ਲੱਗਾ। ਉਸ ਦੇ ਸਾਥੀਆਂ ਦੀਆਂ ਧੜਾ-ਧੜ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਉਧਰ, ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਵੱਲੋਂ ਵੱਖ ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਉਧਰ, ਹੁਣ NIA ਦੀਆਂ ਅੱਠ ਟੀਮਾਂ ਪੰਜਾਬ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਟੀਮਾਂ ਨੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਗੁਰਦਾਸਪੁਰ, ਜਲੰਧਰ ਜ਼ਿਲ੍ਹਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਸ਼ਿਫ਼ਟ ਕੀਤੇ ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਬਾਜੇਕਾ ’ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਗਾ ਦਿੱਤਾ ਹੈ।