ਓਡੀਸ਼ਾ ਰੇਲ ਹਾਦਸੇ ‘ਚ ਹੁਣ ਤੱਕ 230 ਤੋਂ ਵੱਧ ਮੌ.ਤਾਂ, ਸੋਗ ਦਾ ਐਲਾਨ

ਡੈਸਕ- ਓਡੀਸ਼ਾ ਦੇ ਬਾਲਾਸੋਰ ‘ਚ ਸ਼ੁੱਕਰਵਾਰ ਸ਼ਾਮ ਨੂੰ ਹੋਏ ਰੇਲ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 233 ਹੋ ਗਈ ਹੈ ਅਤੇ ਕਰੀਬ 900 ਯਾਤਰੀ ਜ਼ਖਮੀ ਹੋ ਗਏ ਹਨ। ਓਡੀਸ਼ਾ ਦੇ ਮੁੱਖ ਸਕੱਤਰ ਪ੍ਰਦੀਪ ਜੇਨਾ ਨੇ ਇਸ ਦੀ ਪੁਸ਼ਟੀ ਕਰਦਿਆਂ ਇੱਕ ਟਵੀਟ ਵਿੱਚ ਕਿਹਾ ਕਿ ਰੇਲ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ। 2 ਜੂਨ ਦੀ ਸ਼ਾਮ ਨੂੰ ਜਦੋਂ ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਹਾਵੜਾ ਵੱਲ ਜਾ ਰਹੀ ਸੀ ਤਾਂ ਇਸ ਦੌਰਾਨ ਕਈ ਡੱਬੇ ਪਟੜੀ ਤੋਂ ਉਤਰ ਗਏ ਅਤੇ ਪਲਟ ਗਏ। ਦੂਜੇ ਪਾਸੇ ਸ਼ਾਲੀਮਾਰ-ਚੇਨਈ ਸੈਂਟਰਲ ਕੋਰੋਮੰਡਲ ਐਕਸਪ੍ਰੈਸ ਇਸ ਐਕਸਪ੍ਰੈਸ ਦੇ ਡੱਬਿਆਂ ਨਾਲ ਟਕਰਾ ਗਈ। ਇਸ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਦੇ ਡੱਬੇ ਵੀ ਸਾਹਮਣੇ ਤੋਂ ਆ ਰਹੀ ਮਾਲ ਗੱਡੀ ਦੇ ਡੱਬਿਆਂ ਨਾਲ ਟਕਰਾ ਗਏ। ਇਹ ਦਰਦਨਾਕ ਹਾਦਸਾ ਬਾਲਾਸੋਰ ਜ਼ਿਲ੍ਹੇ ਦੇ ਬਹਾਨਾ ਬਾਜ਼ਾਰ ਸਟੇਸ਼ਨ ਨੇੜੇ ਵਾਪਰਿਆ ਹੈ। ਬਾਲਾਸੋਰ ‘ਚ ਦੋ ਯਾਤਰੀ ਟਰੇਨਾਂ ਅਤੇ ਇਕ ਮਾਲ ਗੱਡੀ ਦੀ ਦੁਰਘਟਨਾ ਤੋਂ ਬਾਅਦ ਫਸੇ ਲੋਕਾਂ ਨੂੰ ਬਚਾਉਣ ‘ਚ ਲੱਗੇ ਹੋਏ ਹਨ।

ਇਸ ਦੌਰਾਨ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਬਾਲਾਸੋਰ ਪਹੁੰਚ ਗਏ ਹਨ। ਉਨ੍ਹਾਂ ਨੇ ਕਿਹਾ ਕਿ ਰੇਲ ਹਾਦਸੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਇਹ ਜਾਣਨਾ ਜ਼ਰੂਰੀ ਹੈ ਕਿ ਇੰਨੇ ਵੱਡੇ ਹਾਦਸੇ ਦਾ ਅਸਲ ਕਾਰਨ ਕੀ ਹੈ। ਹਾਦਸਾ ਮੰਦਭਾਗਾ ਹੈ ਅਤੇ ਰੇਲ ਮੰਤਰਾਲੇ ਨੇ ਘਟਨਾ ਦੀ ਸੂਚਨਾ ਮਿਲਦੇ ਹੀ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। NDRF, ODRAF ਅਤੇ ਫਾਇਰ ਵਿਭਾਗ ਦੀਆਂ ਟੀਮਾਂ ਰਾਹਤ ਅਤੇ ਬਚਾਅ ਲਈ ਮੌਕੇ ‘ਤੇ ਮੌਜੂਦ ਹਨ। ਏਅਰਫੋਰਸ ਦੀ ਮਦਦ ਵੀ ਲਈ ਜਾ ਰਹੀ ਹੈ। ਰੇਲ ਮੰਤਰੀ ਨੇ ਕਿਹਾ ਕਿ ਇਹ ਜਾਣਨਾ ਜ਼ਰੂਰੀ ਹੈ ਕਿ ਇੰਨੇ ਵੱਡੇ ਹਾਦਸੇ ਦਾ ਅਸਲ ਕਾਰਨ ਕੀ ਹੈ।

ਰੇਲ ਮੰਤਰਾਲੇ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 10 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 2 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ। ਦੂਜੇ ਪਾਸੇ ਬਾਲਾਸੋਰ ਵਿੱਚ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਇੱਕ ਦਿਨ ਦੇ ਸਰਕਾਰੀ ਸੋਗ ਦਾ ਹੁਕਮ ਦਿੱਤਾ ਹੈ। ਓਡੀਸ਼ਾ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਕਿਹਾ ਕਿ ਪੂਰੇ ਰਾਜ ਵਿੱਚ 3 ਜੂਨ ਨੂੰ ਕੋਈ ਤਿਉਹਾਰ ਨਹੀਂ ਮਨਾਇਆ ਜਾਵੇਗਾ।