● On air now · ਟੀਵੀ ਪੰਜਾਬ

Punjabi News · Since 2013

Breaking

ਕੈਪਟਨ ਦੇ ਨੇੜਲੇ ਅਧਿਕਾਰੀਆਂ ਵੱਲੋਂ ਵੀ ਅਸਤੀਫ਼ੇ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਉਨ੍ਹਾਂ ਦੇ ਨੇੜਲੇ ਅਧਿਕਾਰੀਆਂ ਨੇ ਵੀ ਅਸਤੀਫ਼ੇ ਦੇਣੇ ਸ਼ੁਰੂ ਕਰ ਦਿੱਤੇ ਹਨ। ਕੈਪਟਨ ਦੇ ਚੀਫ ਪ੍ਰਮੁੱਖ ਸਕੱਤਰ ਰਹੇ ਸੁਰੇਸ਼ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜ਼ਿਕਰਯੋਗ ਹੈ…


ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਉਨ੍ਹਾਂ ਦੇ ਨੇੜਲੇ ਅਧਿਕਾਰੀਆਂ ਨੇ ਵੀ ਅਸਤੀਫ਼ੇ ਦੇਣੇ ਸ਼ੁਰੂ ਕਰ ਦਿੱਤੇ ਹਨ। ਕੈਪਟਨ ਦੇ ਚੀਫ ਪ੍ਰਮੁੱਖ ਸਕੱਤਰ ਰਹੇ ਸੁਰੇਸ਼ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਸੁਰੇਸ਼ ਕੁਮਾਰ ਖਾਸ ਤੌਰ ’ਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਸ਼ਾਨੇ ’ਤੇ ਰਹੇ ਹਨ। ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਵੀ ਸੁਰੇਸ਼ ਕੁਮਾਰ ਖਿਲਾਫ਼ ਬੋਲਦੇ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਟੀਵੀ ਪੰਜਾਬ ਬਿਊਰੋ


Filed under