ਰਾਜ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ‘ਚ ਝੰਡਾ ਲਹਿਰਾਇਆ

ਅੰਮ੍ਰਿਤਸਰ : ਅੰਮ੍ਰਿਤਸਰ ‘ਚ ਰਾਜ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਖੇਤਰ ‘ਚ ਪ੍ਰਾਪਤੀਆਂ ਕਰਨ ਵਾਲੇ ਵਿਅਕਤੀਆਂ ਦਾ ਸਨਮਾਨ ਵੀ ਕੀਤਾ। ਸਮਾਗਮ ਦੌਰਾਨ ਲੋੜਵੰਦਾਂ ਨੂੰ ਟਰਾਈ ਸਾਈਕਲ, ਸਿਲਾਈ ਮਸ਼ੀਨਾਂ ਵੰਡੀਆਂ ਗਈਆਂ।

ਬਰਨਾਲਾ ‘ਚ ਸਾਧੂ ਸਿੰਘ ਧਰਮਸੋਤ ਨੇ ਕੌਮੀ ਝੰਡਾ ਲਹਿਰਾਇਆ

ਬਰਨਾਲਾ : 75ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਸ: ਸਾਧੂ ਸਿੰਘ ਧਰਮਸੋਤ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ। ਸਮਾਗਮ ਦੌਰਾਨ ਲੋੜਵੰਦਾਂ ਨੂੰ ਟਰਾਈ ਸਾਈਕਲ, ਸਿਲਾਈ ਮਸ਼ੀਨਾਂ ਵੰਡੀਆਂ ਗਈਆਂ।

ਬ੍ਰਹਮ ਮਹਿੰਦਰਾ ਨੇ ਪਟਿਆਲਾ ਝੰਡਾ ਲਹਿਰਾਇਆ

ਪਟਿਆਲਾ : 75ਵੇਂ ਸੁਤੰਤਰਤਾ ਦਿਵਸ ਮੌਕੇ ਰਾਸ਼ਟਰੀ ਝੰਡਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਲਹਿਰਾਇਆ ਗਿਆ ਅਤੇ ਪਰੇਡ ਦਾ ਨਿਰੀਖਣ ਕੀਤਾ ਗਿਆ। ਸਮਾਗਮ ਦੌਰਾਨ ਲੋੜਵੰਦਾਂ ਨੂੰ ਟਰਾਈ ਸਾਈਕਲ, ਸਿਲਾਈ ਮਸ਼ੀਨਾਂ ਵੰਡੀਆਂ ਗਈਆਂ।

ਜਲੰਧਰ ਵਿਖੇ ਓ.ਪੀ. ਸੋਨੀ ਨੇ ਤਿਰੰਗਾ ਲਹਿਰਾਇਆ

ਜਲੰਧਰ : 75ਵੇਂ ਆਜ਼ਾਦੀ ਦਿਵਸ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਓ.ਪੀ. ਸੋਨੀ ਵੱਲੋਂ ਤਿਰੰਗਾ ਲਹਿਰਾਇਆ ਗਿਆ ਅਤੇ ਪਰੇਡ ਦਾ ਨਿਰੀਖਣ ਕੀਤਾ ਗਿਆ। ਸਮਾਗਮ ਦੌਰਾਨ ਲੋੜਵੰਦਾਂ ਨੂੰ ਟਰਾਈ ਸਾਈਕਲ, ਸਿਲਾਈ ਮਸ਼ੀਨਾਂ ਵੰਡੀਆਂ ਗਈਆਂ।

ਗੁਰਦਾਸਪੁਰ ‘ਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਤਿਰੰਗਾ ਲਹਿਰਾਇਆ

ਗੁਰਦਾਸਪੁਰ : ਅੱਜ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਖੇਡ ਸਟੇਡੀਅਮ ਸਰਕਾਰੀ ਕਾਲਜ ਵਿਖੇ ਮਨਾਏ ਗਏ 75ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।

ਕਾਦੀਆਂ ‘ਚ ਫਤਿਹਜੰਗ ਸਿੰਘ ਬਾਜਵਾ ਨੇ ਝੰਡਾ ਲਹਿਰਾਇਆ
ਕਾਦੀਆਂ : ਨਗਰ ਕੌਂਸਲ ਕਾਦੀਆਂ ਵਿਚ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ ਗਿਆ, ਦੇਸ਼ ਵਾਸੀਆਂ ਨੂੰ 15 ਅਗਸਤ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਹੁਸ਼ਿਆਰਪੁਰ ਵਿਖੇ ਸੁੰਦਰ ਸ਼ਾਮ ਅਰੋੜਾ ਨੇ ਝੰਡਾ ਲਹਿਰਾਇਆ

ਹੁਸ਼ਿਆਰਪੁਰ : ਹੁਸ਼ਿਆਰਪੁਰ ਵਿਖੇ ਸੁਤੰਤਰਤਾ ਦਿਵਸ ਦੀ 75 ਵੀਂ ਵਰ੍ਹੇਗੰਢ ਦੇ ਸ਼ੁਭ ਮੌਕੇ ‘ਤੇ ਅੱਜ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਵੱਲੋਂ ਨਿਭਾਈ ਗਈ। ਇਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੈਂ ਉਨ੍ਹਾਂ ਕਰਮਚਾਰੀਆਂ ਨੂੰ ਸਲਾਮ ਕਰਦਾ ਹਾਂ ਜੋ ਕੋਰੋਨਾ ਨਾਲ ਲੜਦੇ ਹੋਏ ਸ਼ਹੀਦ ਹੋਏ ਸਨ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ।

ਟੀਵੀ ਪੰਜਾਬ ਬਿਊਰੋ