● On air now · ਟੀਵੀ ਪੰਜਾਬ

Punjabi News · Since 2013

Breaking

26 ਜਨਵਰੀ ਲਾਲ ਕਿਲਾ ਹਿੰਸਾ ਮਾਮਲੇ ‘ਚ ਇਕ ਹੋਰ ਨੌਜਵਾਨ ਗ੍ਰਿਫ਼ਤਾਰ

ਨਵੀਂ ਦਿੱਲੀ : 26 ਜਨਵਰੀ ਲਾਲ ਕਿਲਾ ਹਿੰਸਾ ਮਾਮਲੇ ‘ਚ ਦਿੱਲੀ ਪੁਲਿਸ ਦੇ ਸਪੈਸ਼ਲ਼ ਸੈਲ ਦੁਆਰਾ ਇਕ ਹੋਰ ਪੰਜਾਬੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਪੈਸ਼ਲ ਸੈੱਲ ਅਨੁਸਾਰ ਇਸ ਮਾਮਲੇ ਵਿਚ ਗੁਰਜੋਤ ਸਿੰਘ ਨਾਮ ਦਾ ਨੌਜਵਾਨ ਗ੍ਰਿਫਤਾਰ ਕੀਤਾ ਗਿਆ…


ਨਵੀਂ ਦਿੱਲੀ : 26 ਜਨਵਰੀ ਲਾਲ ਕਿਲਾ ਹਿੰਸਾ ਮਾਮਲੇ ‘ਚ ਦਿੱਲੀ ਪੁਲਿਸ ਦੇ ਸਪੈਸ਼ਲ਼ ਸੈਲ ਦੁਆਰਾ ਇਕ ਹੋਰ ਪੰਜਾਬੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਪੈਸ਼ਲ ਸੈੱਲ ਅਨੁਸਾਰ ਇਸ ਮਾਮਲੇ ਵਿਚ ਗੁਰਜੋਤ ਸਿੰਘ ਨਾਮ ਦਾ ਨੌਜਵਾਨ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਘਟਨਾ ਤੋਂ ਬਾਅਦ ਫ਼ਰਾਰ ਹੋ ਗਿਆ ਸੀ। ਦਿੱਲੀ ਪੁਲਿਸ ਨੇ ਗੁਰਜੋਤ ਸਿੰਘ ਦੀ ਗ੍ਰਿਫ਼ਤਾਰੀ ਲਈ ਇਕ ਲੱਖ ਰੁਪਏ ਦਾ ਇਨਾਮ ਰੱਖ਼ਿਆ ਹੋਇਆ ਸੀ।

ਸਪੈਸ਼ਲ ਸੈਲ ਦਾ ਦਾਅਵਾ ਹੈ ਕਿ ਗੁਰਜੋਤ ਸਿੰਘ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਟੀਵੀ ਪੰਜਾਬ ਬਿਊਰੋ


Filed under