ਅੱਤਵਾਦੀ ਹਮਲੇ ਵਿਚ ਇਕ ਪੁਲਿਸ ਅਧਿਕਾਰੀ ਜ਼ਖਮੀ

ਸ੍ਰੀਨਗਰ : ਜੰਮੂ -ਕਸ਼ਮੀਰ ਦੇ ਸ੍ਰੀਨਗਰ ਦੇ ਖਨਯਾਰ ਇਲਾਕੇ ਵਿਚ ਐਤਵਾਰ ਨੂੰ ਹੋਏ ਅੱਤਵਾਦੀ ਹਮਲੇ ਵਿਚ ਇਕ ਪੁਲਿਸ ਅਧਿਕਾਰੀ ਜ਼ਖਮੀ ਹੋ ਗਿਆ।ਇਹ ਜਾਣਕਾਰੀ ਪੁਲਿਸ ਅਧਿਕਾਰੀਆਂ ਨੇ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਕਰੀਬ 1.35 ਵਜੇ, ਅੱਤਵਾਦੀਆਂ ਨੇ ਖਨਯਾਰ ਵਿਚ ਇਕ ਪੁਲਿਸ ਨਾਕਾ ਪਾਰਟੀ ਉੱਤੇ ਗੋਲੀਬਾਰੀ ਕੀਤੀ, ਜਿਸ ਨਾਲ ਖਨਯਾਰ ਥਾਣੇ ਦੇ ਪ੍ਰੋਬੇਸ਼ਨਰੀ ਸਬ-ਇੰਸਪੈਕਟਰ ਅਰਸ਼ਦ ਅਹਿਮਦ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀ ਅਧਿਕਾਰੀ ਨੂੰ ਇਲਾਜ ਲਈ ਐਸਐਮਐਚਐਸ ਹਸਪਤਾਲ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।

ਟੀਵੀ ਪੰਜਾਬ ਬਿਊਰੋ