● On air now · ਟੀਵੀ ਪੰਜਾਬ

Punjabi News · Since 2013

Breaking

Ontario ‘ਚ ਨੌਜਵਾਨ ਦਾ ਹੋਇਆ ਕਤਲ

Vancouver- ਓਂਟਾਰੀਓ ਦੇ ਇਕ ਹਿੱਸੇ ਤੋਂ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਘਟਨਾ ਬਾਰੇ ਦੋਹਰਮ ਪੁਲਿਸ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਉਸ…


Vancouver- ਓਂਟਾਰੀਓ ਦੇ ਇਕ ਹਿੱਸੇ ਤੋਂ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਘਟਨਾ ਬਾਰੇ ਦੋਹਰਮ ਪੁਲਿਸ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਉਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਥੇ ਅੱਧੀ ਰਾਤ ਨੂੰ ਗੋਲੀਆਂ ਲੱਗਣ ਨਾਲ ਵਿਅਕਤੀ ਦੀ ਮੌਤ ਹੋ ਗਈ। ਇਹ ਗੋਲੀਆਂ Ajex ‘ਚ ਚੱਲੀਆਂ ਹਨ।
ਜਾਣਕਾਰੀ ਮੁਤਾਬਿਕ ਇਹ ਮਾਮਲਾ 4:30 ਵਜੇ ਦੇ ਕਰੀਬ ਕਿੰਗਸਟਨ ਅਤੇ ਵੈਸਟਨੀ ਤੋਂ ਸਾਹਮਣੇ ਆਇਆ।

ਹੁਣ ਤੱਕ ਦੀ ਜਾਣਕਾਰੀ ਮੁਤਾਬਿਕ ਜਿਸ ਵਿਅਕਤੀ ਦੀ ਮੌਤ ਹੋਈ ਉਸ ਦੀ ਉਮਰ 33 ਸਾਲ ਦੇ ਕਰੀਬ ਦੱਸੀ ਗਈ ਹੈ। ਫ਼ਿਲਹਾਲ ਪੁਲਿਸ ਵੱਲੋਂ ਇਸ ਵਿਅਕਤੀ ਦਾ ਨਾਮ ਜਨਤਕ ਨਹੀਂ ਕੀਤਾ ਗਿਆ।

ਪੁਲਿਸ ਦੇ ਦੱਸਣ ਦੇ ਮੁਤਾਬਿਕ ਵਿਅਕਤੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਿਆ। ਉਸ ਨੂੰ ਜ਼ਖਮੀ ਹਾਲਤ ‘ਚ ਟਰੋਮਾ ਸੈਂਟਰ ਲਿਜਾਇਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਬਾਅਦ ਵਿੱਚ ਉਸਨੂੰ ਹਸਪਤਾਲ ‘ਚ ਮ੍ਰਿਤਕ ਐਲਾਨ ਕਰ ਦਿੱਤਾ ਗਿਆ।

ਹੁਣ ਇਸ ਮਾਮਲੇ ਦੇ ਜਾਂਚ Homicide Unit ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਨੇ ਦੋਸ਼ੀ ਬਾਰੇ ਵੀ ਨਹੀਂ ਦੱਸਿਆ। ਹੁਣ ਪੁਲਿਸ ਦਾ ਕਹਿਣਾ ਹੈ ਕਿ ਜੇਕਰ ਕਿਸੇ ਕੋਲ ਵੀ ਮਾਮਲੇ ਦੀ ਜਾਣਕਾਰੀ ਜਾਂ ਵੀਡੀਓ ਹੋਏ ਤਾਂ ਪੁਲਿਸ ਨਾਲ ਸੰਪਰਕ ਕਰਨ।

ਟੀਵੀ ਪੰਜਾਬ ਬਿਊਰੋ 


Filed under