ਵਿਰੋਧੀ ਧਿਰ ਦੇ ਨੇਤਾਵਾਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਸਦ ਤੋਂ ਵਿਜੇ ਚੌਕ ਵੱਲ ਮਾਰਚ

ਨਵੀਂ ਦਿੱਲੀ : ਵਿਰੋਧੀ ਧਿਰ ਦੇ ਨੇਤਾਵਾਂ ਵੱਲੋਂ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਸਦ ਤੋਂ ਵਿਜੇ ਚੌਕ ਵੱਲ ਮਾਰਚ ਕੀਤਾ ਜਾ ਰਿਹਾ ਹੈ | ਇਸ ਮਾਰਚ ਵਿਚ ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਹੋਰ ਨੇਤਾ ਵੀ ਸ਼ਾਮਿਲ ਹਨ। ਇਸ ਵਿਚ ਵਿਰੋਧੀ ਧਿਰ ਦੇ 15 ਨੇਤਾ ਸ਼ਾਮਿਲ ਦੱਸੇ ਜਾ ਰਹੇ ਹਨ | ਮੌਨਸੂਨ ਇਜਲਾਸ ਪਹਿਲਾਂ ਖ਼ਤਮ ਕਰਨ ਨੂੰ ਲੈ ਕੇ ਵੀ ਇਹ ਮਾਰਚ ਕੀਤਾ ਜਾ ਰਿਹਾ ਹੈ। ਇਸ ਮੌਕੇ ਰਾਹੁਲ ਗਾਂਧੀ ਦਾ ਕਹਿਣਾ ਸੀ ਕਿ ਵਿਰੋਧੀ ਧਿਰ ਨੂੰ ਸੰਸਦ ਵਿਚ ਬੋਲਣ ਦੀ ਇਜਾਜ਼ਤ ਨਹੀਂ ਹੈ ਅਤੇ ਇਹ ਲੋਕਤੰਤਰ ਦਾ ਕਤਲ ਹੈ।

ਟੀਵੀ ਪੰਜਾਬ ਬਿਊਰੋ