Site icon TV Punjab | Punjabi News Channel

ਅਗਲੇ ਦੋ ਦਿਨ ਪੰਜਾਬ ‘ਚ ਬਰਸਾਤ ਅਤੇ ਗੜੇਮਾਰੀ ਦਾ ਆਰੇਂਜ ਅਲਰਟ ਜਾਰੀ

ਚੰਡੀਗੜ੍ਹ- ਪਿਛਲੇ ਇਕ ਹਫਤੇ ਤੋਂ ਪੰਜਾਬ ਚ ਬਰਸਾਤ ਦਾ ਜ਼ੋਰ ਹੈ।ਰੋਜ਼ਾਨਾ ਪੰਜਾਬ ਦੇ ਕੲੌ ਸ਼ਹਿਰਾਂ ਤੋਂ ਤੇਜ਼ ਹਵਾਵਾਂ ਦੇ ਨਾਲ ਬਰਸਾਤ ਅਤੇ ਗੜੇਮਾਰੀ ਦੀ ਖਬਰ ਆ ਰਹੀ ਹੈ । ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਹ ਸਾਰੇ ਮਾਲਵਾ ਖੇਤਰ ਦੇ ਜ਼ਿਲ੍ਹੇ ਹਨ। ਜਿੱਥੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲੇਗੀ। ਇਸ ਦੇ ਨਾਲ ਹੀ ਮੀਂਹ ਅਤੇ ਗੜੇਮਾਰੀ ਵੀ ਹੋਵੇਗੀ। ਬਾਕੀ ਰਾਜ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।

ਆਰੇਂਜ ਅਲਰਟ ਅਧੀਨ ਜ਼ਿਲ੍ਹਿਆਂ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। 4 ਅਪ੍ਰੈਲ ਨੂੰ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 5 ਅਪ੍ਰੈਲ ਤੋਂ ਮੌਸਮ ਸਾਫ ਹੋ ਜਾਵੇਗਾ। ਮੌਸਮ ਦੀ ਖਰਾਬੀ ਕਾਰਨ ਕਣਕ ਦੀ ਫਸਲ ਨੂੰ ਪਹਿਲਾਂ ਹੀ ਕਾਫੀ ਨੁਕਸਾਨ ਹੋਇਆ ਹੈ। ਜਲਵਾਯੂ ਵਿੱਚ ਹੋਣ ਵਾਲੀਆਂ ਇਨ੍ਹਾਂ ਤਬਦੀਲੀਆਂ ਦੇ ਖੇਤੀਬਾੜੀ, ਆਰਥਿਕਤਾ ਅਤੇ ਜਨਤਕ ਸਿਹਤ ਲਈ ਗੰਭੀਰ ਨਤੀਜੇ ਹੋ ਸਕਦੇ ਹਨ।

ਐਤਵਾਰ ਨੂੰ ਸੂਬੇ ‘ਚ ਮੌਸਮ ਸਾਫ ਰਿਹਾ। ਦਿਨ ਵੇਲੇ ਸੂਰਜ ਨਿਕਲਣ ਨਾਲ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ। ਵੱਧ ਤੋਂ ਵੱਧ ਤਾਪਮਾਨ ਵਿੱਚ ਵੀ 1.8 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਹਾਲਾਂਕਿ ਇਹ ਆਮ ਨਾਲੋਂ 3.8 ਡਿਗਰੀ ਸੈਲਸੀਅਸ ਘੱਟ ਰਿਹਾ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ‘ਚ 2.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ 1.7 ਡਿਗਰੀ ਸੈਲਸੀਅਸ ਘੱਟ ਹੈ। ਪੰਜਾਬ ਵਿੱਚ ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 29.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਐਤਵਾਰ ਸਵੇਰੇ 8.30 ਵਜੇ ਤੱਕ ਹੁਸ਼ਿਆਰਪੁਰ ‘ਚ ਸੂਬੇ ‘ਚ ਸਭ ਤੋਂ ਵੱਧ 14.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਰੋਪੜ ਵਿੱਚ 6.5 ਮਿਲੀਮੀਟਰ, ਪਟਿਆਲਾ ਵਿੱਚ 3.1, ਚੰਡੀਗੜ੍ਹ ਵਿੱਚ 6.2, ਅੰਮ੍ਰਿਤਸਰ ਵਿੱਚ 2.8 ਅਤੇ ਲੁਧਿਆਣਾ ਵਿੱਚ 7.8 ਮਿਲੀਮੀਟਰ, ਜਲੰਧਰ ਵਿੱਚ 7.5 ਮਿਲੀਮੀਟਰ ਮੀਂਹ ਪਿਆ। ਪੰਜਾਬ ਵਿੱਚ ਗੁਰਦਾਸਪੁਰ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Exit mobile version