Brampton- ਮੰਗਲਵਾਰ ਸਵੇਰੇ ਬਰੈਂਪਟਨ ’ਚ ਦੋਹਾਂ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ ਮਗਰੋਂ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਪੀਲ ਪੁਲਿਸ ਦਾ ਕਹਿਣਾ ਹੈ ਕਿ ਇਹ ਹਾਦਸਾ ਮੰਗਲਵਾਲ ਤੜਕੇ ਕਰੀਬ 3:20 ਵਜੇ ਏਅਰਪੋਰਟ ਰੋਡ ਅਤੇ ਸੈਂਡਲਵੁੱਡ ਪਾਰਕਵੇਅ ਈਸਟ ਨੇੜੇ ਵਾਪਰਿਆ।
ਪੀਲ ਪੈਰਾਮੈਡਿਕਸ ਨੇ ਦੱਸਿਆ ਕਿ ਇਸ ਟੱਕਰ ’ਚ ਇੱਕ ਆਦਮੀ ਅਤੇ ਇੱਕ ਔਰਤ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਟਰੌਮਾ ਸੈਂਟਰ ’ਚ ਇਲਾਜ ਚੱਲ ਰਿਹਾ ਹੈ। ਪੈਰਾਮੈਡਿਕਸ ਨੇ ਕਿਹਾ ਕਿ ਤੀਜੇ ਮਰੀਜ਼ ਨੂੰ ਸਥਿਰ ਹਾਲਤ ’ਚ ਸਥਾਨਕ ਹਸਪਤਾਲ ਲਿਜਾਇਆ ਗਿਆ।
ਪੁਲਿਸ ਜਾਂਚ ਲਈ ਖੇਤਰ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ ਅਤੇ ਅਧਿਕਾਰੀਆਂ ਨੇ ਵਾਹਨ ਚਾਲਕਾਂ ਨੂੰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਪੁਲਿਸ ਵਲੋਂ ਪੀੜਤਾਂ ਦੀ ਪਹਿਚਾਣ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਅਜੇ ਸ਼ੁਰੂਆਤੀ ਪੜਾਅ ’ਚ ਹੈ, ਇਸ ਲਈ ਹਾਦਸੇ ਦੇ ਕਾਰਨਾਂ ਬਾਰੇ ਵੀ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਬਰੈਂਪਟਨ ਵਿਖੇ ਹੋਈ ਦੋ ਵਾਹਨਾਂ ਦੀ ਟੱਕਰ ’ਚ ਤਿੰਨ ਜ਼ਖ਼ਮੀ
