PAU ਨੇ ਸਿੱਧੀ ਬਿਜਾਈ ਬਾਰੇ ਖੇਤ ਦਿਵਸ ਕਰਵਾਇਆ

ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਬਲਾਕ ਜਗਰਾਓਂ ਦੇ ਪਿੰਡ ਪੱਬੀਆਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਬਾਰੇ ਇੱਕ ਖੇਤ ਦਿਵਸ ਕਰਾਇਆ । ਇਸ ਵਿੱਚ 70 ਦੇ ਕਰੀਬ ਕਿਸਾਨ ਸ਼ਾਮਿਲ ਹੋਏ । ਇਹ ਸਮਾਗਮ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਸਿਰੇ ਚੜਿਆ।

ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਪੀ.ਏ.ਯੂ. ਨੇ ਪਿੰਡ ਪੱਬੀਆਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਣਕਾਰੀ ਦੇਣ ਦੀਆਂ ਪਸਾਰ ਗਤੀਵਿਧੀਆਂ ਲਈ ਅਪਨਾਇਆ ਹੈ । ਡਾ. ਧਰਮਿੰਦਰ ਸਿੰਘ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਦੇ ਨਾਲ ਪਾਣੀ ਬਚਾਉਣ ਦੀਆਂ ਹੋਰ ਤਕਨੀਕਾਂ ਅਪਨਾਉਣ ਲਈ ਪ੍ਰੇਰਿਤ ਕੀਤਾ ।

ਡਾ. ਲਖਵਿੰਦਰ ਕੌਰ ਨੇ ਕਿਸਾਨਾਂ ਵਿੱਚ ਖੇਤੀ ਸਾਹਿਤ ਦਾ ਪ੍ਰਚਾਰ ਕੀਤਾ ਅਤੇ ਘਰੇਲੂ ਰਸੋਈ ਬਗੀਚੀ ਮਾਡਲ ਅਪਨਾਉਣ ਲਈ ਕਿਹਾ । ਪੀ.ਏ.ਯੂ. ਮਾਹਿਰਾਂ ਨੇ ਕਨੌਲਾ ਸਰੋਂ ਦੀਆਂ ਕਿਸਮਾਂ ਦੀ ਸਿਫ਼ਾਰਸ਼ ਕੀਤੀ ਅਤੇ ਕਣਕ ਦੀਆਂ ਨਵੀਆਂ ਕਿਸਮਾਂ ਬੀਜਣ ਦੀ ਸਲਾਹ ਦਿੱਤੀ । ਕਿਸਾਨਾਂ ਨੂੰ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਕਰਵਾਇਆ ਗਿਆ ਅਤੇ ਨਾਲ ਹੀ ਸਬਜ਼ੀਆਂ ਦੀ ਕਿੱਟ ਤੇ ਖੇਤੀ ਸਾਹਿਤ ਵੀ ਵੰਡਿਆ ਗਿਆ ।

ਟੀਵੀ ਪੰਜਾਬ ਬਿਊਰੋ