ਡੈਸਕ- ਪਾਕਿਸਤਾਨ ਵਿਚ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖ਼ਬਰੀ ਹੈ। ਪਾਕਿਸਤਾਨ ‘ਚ ਹੁਣ 126 ਦੇਸ਼ ਆਨਲਾਈਨ ਵੀਜ਼ਾ ਅਰਜ਼ੀ ਦਾਖਲ ਕਰ ਸਕਣਗੇ। ਸੈਰ ਸਪਾਟਾ ਦੇ ਨਾਲ ਨਾਲ ਗੁਰਧਾਮਾਂ ਦੇ ਦਰਸ਼ਨ ਕਰ ਸਕਣਗੇ।
ਸਰਕਾਰ ਨੇ 126 ਦੇਸ਼ਾਂ ਦੇ ਲਈ ਵੀਜ਼ਾ ਬਿਲਕੁਲ ਫ੍ਰੀ ਕਰ ਦਿਤਾ ਹੈ। ਇਸ ‘ਤੇ ਕਿਸੇ ਤਰ੍ਹਾਂ ਦੀ ਕੋਈ ਫੀਸ ਨਹੀਂ ਲੱਗੇਗੀ ਤੇ 24 ਘੰਟਿਆਂ ਦੇ ਅੰਦਰ ਹੀ ਵੀਜ਼ਾ ਪ੍ਰੋਵਾਈਡ ਹੋ ਜਾਣਗੇ। ਪਾਕਿਸਤਾਨ ਦੀ ਸ਼ਹਿਬਾਜ਼ ਸਰੀਫ਼ ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਦਾ ਮਕਸਦ ਦੇਸ਼ ਵਿੱਚ ਟੂਰਿਜ਼ਮ ਨੂੰ ਵਧਾਵਾ ਦੇਣਾ ਤੇ ਦੂਜੇ ਦੇਸ਼ਾਂ ਦੀ ਇਨਵੈਸਟਮੈਂਟ ਵਧਾਉਣਾ ਹੈ।
ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿਚ ਪ੍ਰਧਾਨ ਮੰਤਰੀ ਸ਼ਾਹਬਾਜ ਸ਼ਰੀਫ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ ਹੈ। ਕੈਬਨਿਟ ਨੇ ਨਵੀਂ ਵੀਜ਼ਾ ਪ੍ਰਣਾਲੀ ਨੂੰ ਮਨਜ਼ੂਰੀ ਦਿੱਤੀ। ਗੁਰਧਾਮਾਂ ਦੇ ਦਰਸ਼ਨਾਂ ਲਈ ਐਨ ਆਰ ਆਈ ਸਿੱਖਾਂ ਨੂੰ 24 ਘੰਟਿਆਂ ਅੰਦਰ ਆਨਲਾਈਨ ਵੀਜ਼ਾ ਦੇਣ ਦਾ ਫੈਸਲਾ ਕੀਤਾ ਗਿਆ। ਆਨਲਾਈਨ 24 ਘੰਟਿਆਂ ਦੇ ਵਿੱਚ 126 ਦੇਸ਼ਾਂ ਨਾਗਰਿਕ, ਸੈਰ ਸਪਾਟਾ ਅਤੇ ਵਪਾਰਕ ਵੀਜ਼ਾ ਹਾਸਲ ਕਰ ਸਕਣਗੇ। ਸਰਕਾਰ ਦੇ ਇਸ ਫੈਸਲੇ ਨਾਲ ਲੱਖਾਂ ਲੋਕਾਂ ਨੂੰ ਫਾਇਦਾ ਮਿਲੇਗਾ, ਕਿਉਂਕਿ ਉਹ ਯਾਤਰਾ ਤੋਂ ਸਿਰਫ ਇੱਕ ਜਾਂ ਦੋ ਦਿਨ ਪਹਿਲਾਂ ਹੀ ਵੀਜ਼ਾ ਅਪਲਾਈ ਕਰ ਸਕਦੇ ਹਨ ਤੇ 24 ਘੰਟਿਆਂ ਵਿੱਚ ਉਨ੍ਹਾਂ ਨੂੰ ਵੀਜ਼ਾ ਮਿਲ ਜਾਵੇਗਾ।