● On air now · ਟੀਵੀ ਪੰਜਾਬ

Punjabi News · Since 2013

Breaking

ਪਾਕਿਸਤਾਨ ‘ਚ ਖੂਨੀ ਵਾਰਦਾਤ : ਪੁਰਾਣੀ ਦੁਸ਼ਮਣੀ ਕੱਢਣ ਲਈ ਇਕੋ ਪਰਿਵਾਰ ਦੇ 7 ਜੀਆਂ ਨੂੰ ਗੋਲੀਆਂ ਨਾਲ ਭੁੰਨਿਆਂ

ਪਾਕਿਸਤਾਨ- ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ‘ਚ ਪੁਰਾਣੀ ਰੰਜਿਸ਼ ਦੇ ਚਲਦਿਆ ਹਥਿਆਰਬੰਦ ਲੋਕਾਂ ਦੇ ਇਕ ਸਮੂਹ ਨੇ ਇਕੋ ਪਰਿਵਾਰ ਦੇ 7 ਜੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਬੁੱਧਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। ਘਟਨਾ ਮੰਗਲਵਾਰ ਨੂੰ ਚਮਕਾਨੀ…


ਪਾਕਿਸਤਾਨ- ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ‘ਚ ਪੁਰਾਣੀ ਰੰਜਿਸ਼ ਦੇ ਚਲਦਿਆ ਹਥਿਆਰਬੰਦ ਲੋਕਾਂ ਦੇ ਇਕ ਸਮੂਹ ਨੇ ਇਕੋ ਪਰਿਵਾਰ ਦੇ 7 ਜੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਬੁੱਧਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। ਘਟਨਾ ਮੰਗਲਵਾਰ ਨੂੰ ਚਮਕਾਨੀ ਇਲਾਕੇ ਵਿਚ ਵਾਪਰੀ।

ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਹਥਿਆਰਬੰਦ ਹਮਲਾਵਰ ਪੇਸ਼ਾਵਰ ਦੇ ਉਪਨਗਰ ਇਲਾਕੇ ਦੇ ਇਕ ਘਰ ਵਿਚ ਦਾਖ਼ਲ ਹੋਏ ਅਤੇ 2 ਬੱਚਿਆਂ, 3 ਔਰਤਾਂ ਅਤੇ 2 ਮਰਦਾਂ ਨੂੰ ਗੋਲੀਆਂ ਨਾਲ ਭੁੰਨ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਮੁਤਾਬਕ ਪੁਰਾਣੀ ਦੁਸ਼ਮਣੀ ਦੇ ਚੱਲਦਿਆਂ ਹੀ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਦੋਸ਼ੀਆਂ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ।
ਟੀਵੀ ਪੰਜਾਬ ਬਿਊਰੋ


Filed under