ਉਮਰ ਵਿਹਾ ਗਏ ਪਾਕਿਸਤਾਨੀ ਕਾਮੇਡੀਅਨ ਉਮਰ ਸ਼ਰੀਫ

ਇਸਲਾਮਾਬਾਦ : ਪਾਕਿਸਤਾਨ ਦੇ ਮਹਾਨ ਕਾਮੇਡੀਅਨ ਅਤੇ ਟੈਲੀਵਿਜ਼ਨ ਸ਼ਖਸੀਅਤ ਉਮਰ ਸ਼ਰੀਫ ਦਾ ਅੱਜ ਦਿਹਾਂਤ ਹੋ ਗਿਆ। ਉਹ 66 ਸਾਲਾਂ ਦੇ ਸਨ। ਪਾਕਿਸਤਾਨੀ ਮੀਡੀਆ ਅਨੁਸਾਰ, ਉਮਰ ਸ਼ਰੀਫ ਨੇ ਜਰਮਨੀ ਵਿਚ ਆਖਰੀ ਸਾਹ ਲਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।

ਪਿਛਲੇ ਸਾਲ ਉਨ੍ਹਾਂ ਦੇ ਦਿਲ ਦੀ ਬਾਈਪਾਸ ਸਰਜਰੀ ਹੋਈ ਸੀ ਅਤੇ ਉਦੋਂ ਤੋਂ ਉਨ੍ਹਾਂ ਦੀ ਸਿਹਤ ਵਿਗੜ ਰਹੀ ਸੀ ਜਿਸ ਵਿਚ ਭੁੱਲਣਾ ਵੀ ਸ਼ਾਮਲ ਸੀ। ਮੀਡੀਆ ਖਬਰਾਂ ਅਨੁਸਾਰ 28 ਸਤੰਬਰ ਨੂੰ ਉਮਰ ਸ਼ਰੀਫ ਨੂੰ ਏਅਰ ਐਂਬੂਲੈਂਸ ਰਾਹੀਂ ਅਮਰੀਕਾ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿਚ ਹੀ ਉਨ੍ਹਾਂ ਦੀ ਸਿਹਤ ਵਿਗੜ ਗਈ।

ਅਜਿਹੇ ਵਿਚ ਜਰਮਨੀ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਹਾਲ ਹੀ ਵਿਚ, ਉਸਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਵੀਜ਼ਾ ਪ੍ਰਾਪਤ ਕਰਨ ਵਿਚ ਸਹਾਇਤਾ ਮੰਗੀ ਸੀ ਤਾਂ ਜੋ ਉਹ ਇਲਾਜ ਲਈ ਵਿਦੇਸ਼ ਜਾ ਸਕਣ।

ਉਮਰ ਸ਼ਰੀਫ ਦੇ ਇਕ ਕਰੀਬੀ ਦੋਸਤ ਅਨੁਸਾਰ, ਉਸਨੂੰ ਅਗਸਤ ਦੇ ਮਹੀਨੇ ਵਿਚ ਦਿਲ ਦਾ ਦੌਰਾ ਵੀ ਪਿਆ ਸੀ। ਉਸ ਦੀ ਦੋ ਵਾਰ ਬਾਈਪਾਸ ਸਰਜਰੀ ਵੀ ਹੋਈ ਸੀ। ਉਨ੍ਹਾਂ ਨੂੰ ਕਾਮੇਡੀਅਨ, ਅਦਾਕਾਰ ਅਤੇ ਨਿਰਮਾਤਾ ਦੇ ਰੂਪ ਵਿਚ ਮਨੋਰੰਜਨ ਜਗਤ ਵਿਚ ਯੋਗਦਾਨ ਲਈ ਤਮਗਾ-ਏ-ਇਮਤਿਆਜ਼ ਨਾਲ ਸਨਮਾਨਿਤ ਕੀਤਾ ਗਿਆ।

ਟੀਵੀ ਪੰਜਾਬ ਬਿਊਰੋ