TV Punjab | Punjabi News Channel

ਪਾਕਿਸਤਾਨੀ ਡਰੋਨ ਵੱਲੋਂ ਭਾਰਤ ਅੰਦਰ ਘੁਸਪੈਠ ਦੀ ਕੋਸ਼ਿਸ਼

ਅੰਮ੍ਰਿਤਸਰ : ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ ‘ਤੇ ਬੀ.ਐਸ.ਐਫ. ਦੇ ਜਵਾਨਾਂ ਨੇ ਫ਼ੌਰੀ ਕਾਰਵਾਈ ਕਰਦਿਆਂ ਉਸ ‘ਤੇ ਗੋਲੀਆਂ ਚਲਾਈਆਂ। ਇਸ ਉਪਰੰਤ ਡਰੋਨ ਵਾਪਸ ਜਾਣ ‘ਚ ਕਾਮਯਾਬ ਹੋ ਗਿਆ। ਬੀ.ਐਸ.ਐਫ. ਵੱਲੋਂ ਤੁਰੰਤ ਬਾਅਦ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਘਟਨਾ ਸਥਾਨ ਤੋਂ ਕੁਝ ਵੀ ਪ੍ਰਾਪਤ ਨਹੀਂ ਹੋਇਆ ।

ਟੀਵੀ ਪੰਜਾਬ ਬਿਊਰੋ

Exit mobile version