● On air now · ਟੀਵੀ ਪੰਜਾਬ

Punjabi News · Since 2013

Breaking

ਭਾਰਤ ਦੀ ਸਰਹੱਦ ਪਾਰ ਕਰਦਾ ਪਾਕਿਸਤਾਨੀ ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ : ਭਾਰਤੀ ਫ਼ੌਜ ਦੇ ਜਵਾਨਾਂ ਵੱਲੋਂ ਅੱਜ ਤੜਕਸਾਰ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਨੇਰੇ ਦਾ ਫ਼ਾਇਦਾ ਉਠਾ ਕੇ ਪਾਕਿਸਤਾਨੀ ਨਸ਼ਾ ਤਸਕਰ ਸਰਹੱਦ ਪਾਰ ਕਰਕੇ ਭਾਰਤ ਆ ਰਿਹਾ ਸੀ। ਭਾਰਤੀ ਜਵਾਨਾਂ ਵੱਲੋਂ ਕੀਤੀ ਫਾਇਰਿੰਗ…


ਫ਼ਿਰੋਜ਼ਪੁਰ : ਭਾਰਤੀ ਫ਼ੌਜ ਦੇ ਜਵਾਨਾਂ ਵੱਲੋਂ ਅੱਜ ਤੜਕਸਾਰ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਨੇਰੇ ਦਾ ਫ਼ਾਇਦਾ ਉਠਾ ਕੇ ਪਾਕਿਸਤਾਨੀ ਨਸ਼ਾ ਤਸਕਰ ਸਰਹੱਦ ਪਾਰ ਕਰਕੇ ਭਾਰਤ ਆ ਰਿਹਾ ਸੀ।

ਭਾਰਤੀ ਜਵਾਨਾਂ ਵੱਲੋਂ ਕੀਤੀ ਫਾਇਰਿੰਗ ਦੌਰਾਨ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਉਕਤ ਨਸ਼ਾ ਤਸਕਰ ਤੋਂ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਬੀ.ਐੱਸ.ਐੱਫ ਦੇ ਅਧਿਕਾਰੀਆਂ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਪਹੁੰਚ ਕੇ ਉਸ ਤੋਂ ਪੁੱਛ ਪੜਤਾਲ ਕੀਤੀ।

ਟੀਵੀ ਪੰਜਾਬ ਬਿਊਰੋ


Filed under