ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ‘ਚ ਸ਼ੁਰੂ ਹੋਏ ਵਿਸਾਖੀ ਸਮਾਗਮ

ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ‘ਚ ਸ਼ੁਰੂ ਹੋਏ ਵਿਸਾਖੀ ਸਮਾਗਮ

SHARE

ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ  ਭਾਰਤ, ਪਾਕਿਸਤਾਨ ਸਮੇਤ ਵਿਦੇਸ਼ਾਂ ਤੋਂ ਪਹੁੰਚੀਆਂ ਸੰਗਤਾਂ ਦੀ ਹਾਜ਼ਰੀ ‘ਚ ਖਾਲਸੇ ਦੇ 320ਵੇਂ ਪ੍ਰਗਟ ਦਿਵਸ ਦੇ ਸਮਾਗਮ ਦੀ ਸ਼ੁਰੂਆਤ ਹੋ ਗਈ ਹੈ। ਇਸ ਮੌਕੇ ਸੰਗਤਾਂ ਗੁਰਦੁਆਰਾ ਪੰਜਾ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।

ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥਾ ਆਗੂ ਭਾਈ ਰਵਿੰਦਰ ਸਿੰਘ ਖ਼ਾਲਸਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਾਈ ਦਲਜੀਤ ਸਿੰਘ ਦੀ ਅਗਵਾਈ ਹੇਠ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਦੇਰ ਰਾਤ ਇੱਥੇ ਪੁੱਜਾ ਜਿਸ ਦਾ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਤਾਰਾ ਸਿੰਘ, ਬਿਸ਼ਨ ਸਿੰਘ ਅਤੇ ਹੋਰ ਅਧਿਕਾਰੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਪਾਕਿ ਕਮੇਟੀ ਅਤੇ ਸਰਕਾਰ ਵੱਲੋਂ ਭਾਰੀ ਬੰਦੋਬਸਤ ਦੇ ਚੱਲਦਿਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀ ਕਰਨਾ ਪਿਆ।

ਸਮੁੱਚੇ ਗੁਰਦੁਆਰਾ ਪੰਜਾ ਸਾਹਿਬ ਕੰਪਲੈਕਸ ਨੂੰ ਸ਼ਾਨਦਾਰ ਰੌਸ਼ਨੀਆਂ ਨਾਲ ਸ਼ਿੰਗਾਰਿਆ ਗਿਆ। ਅੰਮ੍ਰਿਤ ਵੇਲੇ ਆਸਾ ਦੀ ਵਾਰ ਦਾ ਕੀਰਤਨ ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਕੀਤਾ ਅਤੇ ਸ਼ਬਦ ਬਾਣੀ ਦੀ ਕਥਾ ਗਿਆਨੀ ਸਵਿੰਦਰ ਸਿੰਘ ਵੱਲੋਂ ਕੀਤੀ ਗਈ। ਦੀਵਾਨ ਦੀ ਸਮਾਪਤੀ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਜਿਸ ਨੂੰ ਸੁਰੱਖਿਆ ਕਾਰਨਾਂ ਦੇ ਚੱਲਦਿਆਂ ਪ੍ਰਸ਼ਾਸਨ ਵੱਲੋਂ ਗੁਰਦਵਾਰਾ ਕੰਪਲੈਕਸ ਦੇ ਅੰਦਰ ਹੀ ਸੀਮਤ ਰੱਖਿਆ ਗਿਆ।

Short URL:tvp http://bit.ly/2VFDw96

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab