● On air now · ਟੀਵੀ ਪੰਜਾਬ

Punjabi News · Since 2013

Breaking

ਸਾਬਕਾ ਮੁੱਖ ਮੰਤਰੀ ਸਰਦਾਰ ਬਾਦਲ ਦੀ ਸਿਹਤ ਖਰਾਬ, ਅਮਿਤ ਸ਼ਾਹ ਨੇ ਕੀਤਾ ਫੋਨ

ਡੈਸਕ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇੱਕ ਵਾਰ ਫਿਰ ਸਿਹਤ ਵਿਗੜਨ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦਰਅਸਲ, ਉੁਨ੍ਹਾਂ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ । ਇਸੇ ਵਿਚਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ…


ਡੈਸਕ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇੱਕ ਵਾਰ ਫਿਰ ਸਿਹਤ ਵਿਗੜਨ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦਰਅਸਲ, ਉੁਨ੍ਹਾਂ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ । ਇਸੇ ਵਿਚਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਨੂੰ ਲੈ ਕੇ ਚਿੰਤਾ ਜਤਾਈ ਹੈ।

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਇਹ ਜਾਣ ਕੇ ਚਿੰਤਾ ਹੋਈ ਕਿ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ ਜੀ ਦੀ ਸਿਹਤ ਠੀਕ ਨਹੀਂ ਹੈ ਅਤੇ ਹਸਪਤਾਲ ਵਿੱਚ ਦਾਖ਼ਲ ਹਨ। ਸੁਖਬੀਰ ਸਿੰਘ ਬਾਦਲ ਜੀ ਤੋਂ ਉਨ੍ਹਾਂ ਦੀ ਸਿਹਤ ਬਾਰੇ ਟੈਲੀਫੋਨ ‘ਤੇ ਗੱਲ ਹੋਈ। ਮੈਂ ਪਰਮਾਤਮਾ ਤੋਂ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”

ਦੱਸ ਦੇਈਏ ਕਿ ਸ. ਪ੍ਰਕਾਸ਼ ਸਿੰਘ ਬਾਦਲ 95 ਸਾਲ ਦੇ ਹੋ ਚੁੱਕੇ ਹਨ। ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਸਤੰਬਰ 2022 ਵਿੱਚ ਛਾਤੀ ਵਿੱਚ ਦਰਦ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਲਗਭਗ 6 ਮਹੀਨਿਆਂ ਬਾਅਦ ਹੁਣ ਉੁਨ੍ਹਾਂ ਨੂੰ ਦੁਬਾਰਾ ਹਸਪਤਾਲ ਲਿਆਂਦਾ ਗਿਆ ਹੈ।


Filed under