Site icon TV Punjab | Punjabi News Channel

ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਅੱਜ ਹੋਵੇਗਾ ਉਦਘਾਟਨ, CM ਮਾਨ ਲੋਕਾਂ ਨੂੰ ਕਰਨਗੇ ਸਮਰਪਿਤ

ਪਟਿਆਲਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕਰਨਗੇ। ਉਹ ਸਵੇਰੇ 11 ਵਜੇ ਬੱਸ ਸਟੈਂਡ ਪਟਿਆਲਾ ਵਾਸੀਆਂ ਨੂੰ ਸਮਰਪਿਤ ਕਰਨਗੇ। ਉਨ੍ਹਾਂ ਦੱਸਿਆ ਕਿ ਨਵੇਂ ਬੱਸ ਸਟੈਂਡ ਦੇ ਨਾਲ-ਨਾਲ ਪੁਰਾਣੇ ਬੱਸ ਸਟੈਂਡ ਨੂੰ ਵੀ ਚਾਲੂ ਰੱਖਿਆ ਜਾਵੇਗਾ। ਨਵਾਂ ਬੱਸ ਸਟੈਂਡ ਖੁੱਲ੍ਹਣ ਨਾਲ ਪਟਿਆਲਾ ਦੇ ਲੋਕਾਂ ਦੇ ਨਾਲ-ਨਾਲ ਆਸ-ਪਾਸ ਦੇ ਪਿੰਡਾਂ ਅਤੇ ਹੋਰ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

CM ਮਾਨ ਨੇ ਕਿਹਾ ਹੈ ਕਿ ਵੱਖ-ਵੱਖ ਜ਼ਿਲ੍ਹਿਆਂ ਲਈ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਪੁਰਾਣੇ ਬੱਸ ਸਟੈਂਡ ਤੋਂ ਨਵੇਂ ਬੱਸ ਸਟੈਂਡ ਤੱਕ ਸਾਧਨ ਵੀ ਉਪਲਬਧ ਕਰਵਾਏ ਗਏ ਹਨ ਤਾਂ ਜੋ ਆਮ ਲੋਕਾਂ ਨੂੰ ਟ੍ਰੈਫਿਕ ਸਬੰਧੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਨਵੇਂ ਬੱਸ ਸਟੈਂਡ ਵਿੱਚ ਲਿਫਟ ਅਤੇ ਰੈਂਪ ਵਰਗੀਆਂ ਸਹੂਲਤਾਂ ਵੀ ਹੋਣਗੀਆਂ।

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ 8.51 ਏਕੜ ਰਕਬੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਇਸ ਅਤਿ-ਆਧੁਨਿਕ ਬੱਸ ਸਟੈਂਡ ਤੋਂ ਕੁੱਲ 1500 ਬੱਸਾਂ ਚਲਾਈਆਂ ਜਾਣਗੀਆਂ। ਇਸ ਨਾਲ ਆਮ ਲੋਕਾਂ ਨੂੰ ਵਧੀਆ ਸਹੂਲਤਾਂ ਮਿਲ ਸਕਣਗੀਆਂ। ਇਸ ਦੇ ਨਾਲ ਹੀ ਮੌਜੂਦਾ ਪੁਰਾਣੇ ਬੱਸ ਸਟੈਂਡ ਨੂੰ ਸ਼ਹਿਰ ਦੀ ਸ਼ਟਲ ਬੱਸ ਸੇਵਾ ਲਈ ਵਰਤਿਆ ਜਾਵੇਗਾ। ਇੱਥੋਂ ਬੱਸ ਸੇਵਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਚਲਾਈ ਜਾਵੇਗੀ।

Exit mobile version