PAU ਵਿਚ ਸ਼ਹਿਦ ਮੱਖੀ ਪਾਲਕ ਐਸੋਸੀਏਸ਼ਨ ਦੇ ਮੈਂਬਰਾਂ ਲਈ ਵੈਬੀਨਾਰ ਹੋਇਆ

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਵਿਚ ਪੰਜਾਬ ਦੇ ਅਗਾਂਹਵਧੂ ਸ਼ਹਿਦ ਮੱਖੀ ਪਾਲਕਾਂ ਦੀ ਐਸੋਸੀਏਸ਼ਨ ਦੇ ਮੈਂਬਰਾਂ ਲਈ ਇਕ ਵੈਬੀਨਾਰ ਕਰਵਾਇਆ ਗਿਆ। ਵੈਬੀਨਾਰ ਵਿਚ ਅਰੰਭਕ ਸ਼ਬਦ ਬੋਲਦਿਆਂ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਅਜੋਕੇ ਯੁੱਗ ਵਿਚ ਖੇਤੀ ਆਮਦਨ ਵਧਾਉਣ ਲਈ ਸ਼ਹਿਦ ਮੱਖੀ ਪਾਲਣ ਦੇ ਕਿੱਤੇ ਦੀ ਮਹੱਤਤਾ ਬਾਰੇ ਗੱਲ ਕੀਤੀ।

ਉਹਨਾਂ ਸ਼ਹਿਦ ਮੱਖੀ ਪਾਲਕਾਂ ਨੂੰ ਵਿਕਸਿਤ ਤਕਨੀਕਾਂ ਅਪਨਾਉਣ ਲਈ ਮਾਹਿਰਾਂ ਦੀਆਂ ਸਿਫ਼ਾਰਸ਼ਾਂ ਅਪਨਾਉਣ ਲਈ ਕਿਹਾ। ਕੀਟ ਵਿਗਿਆਨੀ ਡਾ. ਜਸਪਾਲ ਸਿੰਘ ਨੇ ਸ਼ਹਿਦ ਮੱਖੀਆਂ ਦੀ ਬੇਮੌਸਮੀ ਸੰਭਾਲ ਬਾਰੇ ਵਿਸਥਾਰ ਨਾਲ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਅੰਤ ਵਿਚ ਧੰਨਵਾਦ ਦੇ ਸ਼ਬਦ ਸ੍ਰੀ ਰਵਿੰਦਰ ਭਲੂਰੀਆ ਨੇ ਕਹੇ।

ਟੀਵੀ ਪੰਜਾਬ ਬਿਊਰੋ