● On air now · ਟੀਵੀ ਪੰਜਾਬ

Punjabi News · Since 2013

Breaking

ਜ਼ਿਮਨੀ ਚੋਣਾਂ: ‘ਆਪ’ ਤੋਂ ਬਾਅਦ ਭਾਜਪਾ ਵੱਲੋਂ ਵੀ ਉਮੀਦਵਾਰਾਂ ਦੀ ਸੂਚੀ ਜਾਰੀ

ਡੈਸਕ- ਭਾਜਪਾ ਵੱਲੋਂ ਵੀ ਜਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਮਨਪ੍ਰੀਤ ਸਿੰਘ ਬਾਦਲ ਗਿੱਦੜਬਾਹਾ ਤੋਂ ਚੋਣ ਲੜਨਗੇ। ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ, ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ ਅਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ…


ਡੈਸਕ- ਭਾਜਪਾ ਵੱਲੋਂ ਵੀ ਜਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਮਨਪ੍ਰੀਤ ਸਿੰਘ ਬਾਦਲ ਗਿੱਦੜਬਾਹਾ ਤੋਂ ਚੋਣ ਲੜਨਗੇ। ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ, ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ ਅਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਭਾਜਪਾ ਨੇ ਅਜੇ ਚੱਬੇਵਾਲ ਸੀਟ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ (ਐੱਸਸੀ) ਤੋਂ ਇਸ਼ਾਂਕ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।

ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਰਹਿ ਚੁੱਕੇ ਹਨ ਤੇ ਇਸੇ ਸਾਲ ਅਗਸਤ ਮਹੀਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ।


Filed under