ਪੰਜਾਬ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦਾ ਕੀਤਾ ਐਲਾਨ, ਅੰਮ੍ਰਿਤਾ ਵੜਿੰਗ ਨੂੰ ਗਿੱਦੜਬਾਹਾ ਤੋਂ ਮਿਲੀ ਟਿਕਟ

ਡੈਸਕ- ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੇ ਨਾਂ ਐਲਾਨ ਦਿੱਤੇ ਹਨ। ਕਾਂਗਰਸ ਨੇ ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਅੰਮ੍ਰਿਤ ਵੜਿੰਗ ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਹਨ। ਰਾਜਾ ਵੜਿੰਗ ਦੇ ਲੋਕ ਸਭਾ ਮੈਂਬਰ ਬਣਨ ਤੋਂ ਬਾਅਦ ਗਿੱਦੜਬਾਹਾ ਸੀਟ ਖਾਲੀ ਹੋ ਗਈ ਸੀ।

ਕਾਂਗਰਸ ਨੇ ਇਨ੍ਹਾਂ ‘ਤੇ ਜਤਾਇਆ ਭਰੋਸਾ
ਕਾਂਗਰਸ ਨੇ ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ ਦੇ ਨਾਂ ਤੇ ਭਰੋਸਾ ਜਤਾਇਆ ਹੈ ਤਾਂ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ, ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਤੇ ਚੱਬੇਵਾਲ ਸੀਟ ਰਣਜੀਤ ਕੁਮਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਤੁਹਾਨੂੰ ਦੱਸ ਦਈਏ ਕੀ ਇਨ੍ਹਾਂ 4 ਸੀਟਾਂ ਦੇ ਵਿਧਾਇਕ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਕੇ ਸੰਸਦ ਵਿੱਚ ਪੁੱਜੇ ਸਨ, ਜਿਸ ਕਾਰਨ ਇਹ 4 ਸੀਟਾਂ- ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਖਾਲੀ ਹੋ ਗਈਆਂ ਸਨ।

ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਸਨ, ਜਿਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਸੁਖਜਿੰਦਰ ਰੰਧਾਵਾ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ ਤੇ ਹੁਸ਼ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ ਲੋਕ ਸਭਾ ਵਿੱਚ ਪੁੱਜੇ ਸਨ। ਜਿਸ ਕਾਰਨ ਇਹ ਚਾਰੋਂ ਸੀਟਾਂ ਖਾਲੀ ਹੋ ਗਈਆਂ ਸਨ।