ਡੈਸਕ- ਚੋਣ ਕਮਿਸ਼ਨ ਨੇ ਪੰਜਾਬ ਵਿੱਚ 13 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੀ ਤਰੀਕ ਬਦਲ ਦਿੱਤੀ ਹੈ। ਹੁਣ 4 ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਵੋਟਾਂ ਪੈਣਗੀਆਂ। ਦਰਅਸਲ ਕਈ ਤਿਉਹਾਰਾਂ ਕਾਰਨ ਕੇਰਲ, ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 13 ਨਵੰਬਰ ਤੋਂ 20 ਨਵੰਬਰ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। 20 ਨਵੰਬਰ ਨੂੰ ਵੋਟਿੰਗ ਤੋਂ ਬਾਅਦ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਜਿਸ ਤੋਂ ਬਾਅਦ ਨਤੀਜ਼ਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਇਨ੍ਹਾਂ ਪਾਰਟੀਆਂ ਨੇ ਕੀਤੀ ਸੀ ਮੰਗ –
ਕਾਂਗਰਸ, ਭਾਜਪਾ, ਬਸਪਾ, ਆਰਐਲਡੀ ਅਤੇ ਹੋਰ ਰਾਸ਼ਟਰੀ ਅਤੇ ਰਾਜ ਪੱਧਰੀ ਪਾਰਟੀਆਂ ਦੀ ਬੇਨਤੀ ‘ਤੇ ਅਤੇ ਘੱਟ ਮਤਦਾਨ ਦੀ ਕਿਸੇ ਵੀ ਸੰਭਾਵਨਾ ਨੂੰ ਰੱਦ ਕਰਨ ਲਈ, ਚੋਣ ਕਮਿਸ਼ਨ ਨੇ ਨਵੰਬਰ ਤੋਂ ਤਿੰਨ ਰਾਜਾਂ ਕੇਰਲਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਵਿਧਾਨ ਸਭਾ ਹਲਕਿਆਂ ਲਈ ਉਪ ਚੋਣਾਂ ਦਾ ਸਮਾਂ ਤਹਿ ਕੀਤਾ ਹੈ।
ਇਨ੍ਹਾਂ ਥਾਵਾਂ ਤੇ ਨਹੀਂ ਹੋਇਆ ਕੋਈ ਬਦਲਾਅ –
10 ਰਾਜਾਂ ਦੀਆਂ 33 ਸੀਟਾਂ ਲਈ ਤਰੀਕਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ, ਚੋਣ ਕਮਿਸ਼ਨ ਵੱਲੋਂ ਅੱਜ ਕੀਤੇ ਗਏ ਐਲਾਨ ‘ਚ 10 ਸੂਬਿਆਂ ਦੀਆਂ 33 ਸੀਟਾਂ ਲਈ ਤਰੀਕਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਭਾਵ ਇੱਥੇ 13 ਨਵੰਬਰ ਨੂੰ ਹੀ ਵੋਟਿੰਗ ਹੋਵੇਗੀ। ਇਸੇ ਦਿਨ ਝਾਰਖੰਡ ਵਿਧਾਨ ਸਭਾ ਦੀਆਂ 43 ਸੀਟਾਂ ‘ਤੇ ਵੀ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ 15 ਅਕਤੂਬਰ ਨੂੰ ਮਹਾਰਾਸ਼ਟਰ-ਝਾਰਖੰਡ ਸਮੇਤ 14 ਰਾਜਾਂ ਦੀਆਂ 48 ਵਿਧਾਨ ਸਭਾ ਅਤੇ 2 ਲੋਕ ਸਭਾ ਸੀਟਾਂ ਲਈ ਉਪ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ।